ਮਹਿਲ ਕਲਾਂ, 21 ਜਨਵਰੀ (ਤਰਸੇਮ ਸਿੰਘ ਗਹਿਲ)-ਸਾਬਕਾ ਸਰਪੰਚ ਜਰਨੈਲ ਸਿੰਘ ਕੁਰੜ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਦਇਆਸਰ ਸਾਹਿਬ ਪਿੰਡ ਕੁਰੜ ਜ਼ਿਲ੍ਹਾ ਬਰਨਾਲਾ ਵਿਖੇ ਹੋਇਆ | ਇਸ ਸਮੇਂ ਰਾਗੀ ਭਾਈ ਜਗਸੀਰ ਸਿੰਘ ਮਹਿਲ ਕਲਾਂ ਦੇ ਜਥੇ ਵਲੋਂ ਕੀਤੇ ਗਏ ਸ਼ਬਦ ਕੀਰਤਨ ਉਪਰੰਤ ਹੋਈ ਅੰਤਿਮ ਅਰਦਾਸ ਵਿਚ ਵੱਡੀ ਗਿਣਤੀ ਰਾਜਨੀਤਿਕ ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਇਸ ਸਮੇਂ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਕੀਤੂ, ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਤੋਂ ਇਲਾਵਾ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਸਮੇਂ ਸਾਬਕਾ ਸਰਪੰਚ ਗੁਰਜੰਟ ਸਿੰਘ ਬਦੇਸ਼ਾ ਕੁਰੜ ਨੇ ਸ਼ਰਧਾਂਜਲੀ ਸਮਾਗਮ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਸਰਪੰਚ ਜਰਨੈਲ ਸਿੰਘ ਕੁਰੜ ਇਮਾਨਦਾਰ ਬੇਦਾਗ਼ ਸ਼ਖ਼ਸੀਅਤ ਸਨ, ਉਨ੍ਹਾਂ ਵਲੋਂ ਨਿਭਾਈਆਂ ਸਮਾਜਿਕ ਸੇਵਾਵਾਂ ਪ੍ਰੇਰਨਾਦਾਇਕ ਹਨ | ਇਸ ਸਮੇਂ ਜਰਨੈਲ ਸਿੰਘ ਦੇ ਸਪੁੱਤਰ ਰਾਜਵਿੰਦਰ ਸਿੰਘ ਅਤੇ ਯਾਦਵਿੰਦਰ ਸਿੰਘ ਵਲੋਂ ਆਪਣੇ ਪਿਤਾ ਦੇ ਯਾਦ ਵਿਚ ਵੱਖ-ਵੱਖ ਸੰਸਥਾਵਾਂ ਲਈ ਆਰਥਿਕ ਸਹਿਯੋਗ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ, ਸਰਪੰਚ ਰਾਜਾ ਰਾਮ ਬੱਗੂ ਖ਼ਿਆਲੀ, ਡਾ: ਸੁਖਵਿੰਦਰ ਸਿੰਘ ਨਿਹਾਲੂਵਾਲ, ਹਰੀ ਸਿੰਘ ਕਟੈਹਰੀਆ, ਸੁਖਵਿੰਦਰ ਦਾਸ ਚੇਅਰਮੈਨ ਮਾਰਕੀਟ ਕਮੇਟੀ ਮਹਿਲ ਕਲਾਂ, ਅਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ, ਜਥੇਦਾਰ ਜੀਵਨ ਸਿੰਘ, ਨਿਰਮਲ ਸਿੰਘ ਪੰਡੋਰੀ, ਗੀਤਕਾਰ ਸੰਦੀਪ ਕੁਰੜ, ਜਗਰਾਜ ਸਿੰਘ ਮਹਿਲ ਕਲਾਂ, ਗੁਰਦੀਪ ਸਿੰਘ ਟਿਵਾਣਾ, ਪ੍ਰਧਾਨ ਗਗਨ ਸਰਾਂ ਕੁਰੜ, ਹਰਜਿੰਦਰ ਸਿੰਘ ਧਾਰਨੀ, ਬਲਦੇਵ ਸਿੰਘ ਗਾਗੇਵਾਲ, ਗੁਰਪ੍ਰੀਤ ਸਿੰਘ ਕਲਾਲ ਮਾਜਰਾ, ਜਥੇਦਾਰ ਸੁਖਵਿੰਦਰ ਸਿੰਘ ਸੁੱਖਾ, ਗੁਰਚਰਨ ਸਿੰਘ ਦਿਉਲ ਤੋਂ ਇਲਾਵਾ ਹੋਰ ਵੀ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ |