18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਭਦੌੜ ਹਲਕੇ ਦੇ 25 ਪਿੰਡਾਂ ਵਿਚ ਨਵੇਂ ਪੰਚਾਇਤ ਘਰ ਬਣਾਏ ਜਾ ਰਹੇ ਹਨ-ਲਾਭ ਸਿੰਘ ਉੱਗੋਕੇ <br/>

ਅਜੀਤ ਡੈਸਕ 22-01-2026
ਸ਼ਹਿਣਾ, 21 ਜਨਵਰੀ (ਸੁਰੇਸ਼ ਗੋਗੀ)-ਹਲਕਾ ਭਦੌੜ ਦੇ 25 ਪਿੰਡਾਂ ਵਿਚ ਨਵੇਂ ਪੰਚਾਇਤ ਘਰ ਬਣਾਏ ਜਾਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਹ ਸ਼ਬਦ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਪੱਖੋ ਕੈਂਚੀਆਂ ਦੇ ਸਾਬਕਾ ਪੰਚ ਸੁਖਮੰਦਰ ਸਿੰਘ ਤਲਵੰਡੀ ਵਾਲਿਆਂ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਵੱਡੇ ਅਤੇ ਛੋਟੇ ਪਿੰਡਾਂ ਵਿਚ ਸਾਂਝੇ ਮਸਲਿਆਂ 'ਤੇ ਪੰਚਾਇਤ ਦੇ ਕੰਮਾਂ ਕਾਰਾਂ ਸਬੰਧੀ ਕੋਈ ਥਾਂ ਨਹੀਂ ਸੀ | ਜਿਸ ਲਈ ਪੰਚਾਇਤਾਂ ਵਲੋਂ ਉਪਰੋਕਤ ਮੰਗ ਵੀ ਕੀਤੀ ਗਈ | ਪੰਜਾਬ ਸਰਕਾਰ ਵਲੋਂ ਪਹਿਲ ਦੇ ਆਧਾਰ 'ਤੇ ਇਸ ਮੰਗ ਨੂੰ ਮਨਜ਼ੂਰ ਕੀਤਾ ਅਤੇ ਹਲਕਾ ਭਦੌੜ ਦੇ 25 ਪਿੰਡਾਂ ਲਈ ਗ੍ਰਾਂਟ ਜਾਰੀ ਕੀਤੀ | ਲਾਭ ਸਿੰਘ ਉਗੋਕੇ ਨੇ ਕਿਹਾ ਕਿ ਆਉਣ ਵਾਲੇ ਸੈਸ਼ਨ ਦੌਰਾਨ ਪੰਜਾਬ ਸਰਕਾਰ ਪਿੰਡਾਂ ਲਈ ਹੋਰ ਵਧੇਰੇ ਗ੍ਰਾਂਟਾਂ ਦੇ ਗੱਫੇ ਦੇਣ ਜਾ ਰਹੀ ਹੈ | ਹਲਕਾ ਵਿਧਾਇਕ ਨੇ ਇਹ ਵੀ ਕਿਹਾ ਕਿ ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਪ੍ਰਫੱੁਲਿਤ ਕਰਨ ਲਈ ਨਵੀਆਂ ਨੀਤੀਆਂ ਵੀ ਪੰਜਾਬ ਵਿਚ ਲਾਗੂ ਕੀਤੀਆਂ ਜਾਣਗੀਆਂ | ਜਿਸ ਨਾਲ ਹਰ ਖੇਡ ਦੇ ਖੇਤਰ ਵਿਚ ਸਕੂਲਾਂ ਦੇ ਵਿਦਿਆਰਥੀ ਆਪਣੀ ਦਿਲਚਸਪੀ ਅਨੁਸਾਰ ਭਾਗ ਲੈ ਸਕਣਗੇ ਅਤੇ ਉਨ੍ਹਾਂ ਨੂੰ ਉਸ ਖੇਡ ਰਾਹੀਂ ਅੱਗੇ ਵਧਣ ਦੇ ਮੌਕੇ ਮਿਲਣਗੇ | ਇਸ ਮੌਕੇ ਸਰਪੰਚ ਗੁਰਜਿੰਦਰ ਸਿੰਘ, ਨਰਿੰਦਰ ਸਿੰਘ ਮਣਕੂ, ਬਲਜੀਤ ਸਿੰਘ ਸਾਬਕਾ ਪੰਚ, ਗੁਰਪ੍ਰੀਤ ਸਿੰਘ, ਜਗਦੇਵ ਸਿੰਘ ਮਾਨ, ਲਛਮਣ ਰਾਮ ਸਾਬਕਾ ਪੰਚ, ਸੇਵਕ ਸਿੰਘ ਕੈਨੇਡਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੱੁਖ ਮੰਤਰੀ ਦੇ ਓ.ਐਸ.ਡੀ. ਰਾਜਵੀਰ ਸਿੰਘ ਨੇ ਬਲਾਕ ਸ਼ਹਿਣਾ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਕਲਾਸਾਂ ਵਿਚ ਦਿੱਤ... ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਚਾਈਨਾ ਡੋਰ ਬਾਰੇ ਜਾਗਰੂਕ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।