18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਬਰਨਾਲਾ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀਆਂ ਸੇਵਾਵਾਂ ਆਰਜ਼ੀ ਤੌਰ 'ਤੇ ਕੀਤੀਆਂ ਬੰਦ - ਮਰੀਜ਼ਾਂ ਨੂੰ ਕਰਨਾ ਪੈ ਸਕਦਾ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ

ਸਿਵਲ ਹਸਪਤਾਲ ਬਰਨਾਲਾ ਵਿਖੇ ਬੰਦ ਪਏ ਬਲੱਡ ਬੈਂਕ ਦੀ ਤਸਵੀਰ | ਤਸਵੀਰ : ਰਿੰਪੀ ਸਟੂਡੀਓ <br/> 22-01-2026
ਬਰਨਾਲਾ, 21 ਜਨਵਰੀ (ਨਰਿੰਦਰ ਅਰੋੜਾ)-ਬਰਨਾਲਾ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀਆਂ ਸੇਵਾਵਾਂ ਆਰਜ਼ੀ ਤੌਰ 'ਤੇ ਬੰਦ ਹੋਣ ਦਾ ਸਮਾਚਾਰ ਹੈ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਤੋਂ ਕੋਈ ਚੈਕਿੰਗ ਲਈ ਟੀਮ ਆਈ ਸੀ ਜਿਸ ਵਲੋਂ ਬਲੱਡ ਬੈਂਕ ਦੀ ਚੈਕਿੰਗ ਕੀਤੀ ਗਈ ਅਤੇ ਕਮੀਆਂ ਪਾਈਆਂ ਗਈਆਂ ਜਿਸ ਕਾਰਨ ਆਰਜ਼ੀ ਤੌਰ 'ਤੇ ਬਲੱਡ ਬੈਂਕ ਦੀਆਂ ਸੇਵਾਵਾਂ ਉਨ੍ਹਾਂ ਵਲੋਂ ਬੰਦ ਕਰਵਾ ਦਿੱਤੀਆਂ ਗਈਆਂ | ਇਹ ਵੀ ਪਤਾ ਚੱਲਿਆ ਹੈ ਕਿ ਬਲੱਡ ਬੈਂਕ ਦੀ ਤਬਦੀਲੀ ਕਾਰਨ ਚੈਕਿੰਗ ਟੀਮ ਵਲੋਂ ਐਕਸ਼ਨ ਲਿਆ ਗਿਆ ਹੈ ਕਿਉਂਕਿ ਬਲੱਡ ਬੈਂਕ ਪਹਿਲਾਂ ਤੀਜੀ ਮੰਜ਼ਿਲ 'ਤੇ ਸਥਿਤ ਸੀ | ਜਿੱਥੇ ਕਿ ਸਿਵਲ ਸਰਜਨ ਦਫ਼ਤਰ ਵੀ ਹੈ | ਹੁਣ ਉਹ ਬਦਲ ਕੇ ਥੱਲੇ ਕਰ ਦਿੱਤਾ ਗਿਆ ਹੈ | ਇਸ ਐਕਸ਼ਨ ਦਾ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ | ਬਲੱਡ ਬੈਂਕ ਦੇ ਬੰਦ ਰਹਿਣ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਜਦੋਂ ਇਸ ਮਾਮਲੇ ਸਬੰਧੀ ਐਸ.ਐਮ.ਓ ਬਰਨਾਲਾ ਡਾ: ਇੰਦੂ ਬਾਂਸਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅੱਜ ਟੀਮ ਵਲੋਂ ਚੈਕਿੰਗ ਕੀਤੀ ਗਈ ਸੀ | ਚੈਕਿੰਗ ਦੌਰਾਨ ਉਨ੍ਹਾਂ ਵਲੋਂ ਜੋ ਵੀ ਰਿਕਾਰਡ ਉਨ੍ਹਾਂ ਵਲੋਂ ਮੰਗਿਆ ਗਿਆ ਸੀ | ਅੱਜ ਕਲੈਰੀਕਲ ਸਟਾਫ਼ ਛੁੱਟੀ 'ਤੇ ਹੋਣ ਕਾਰਨ ਉਹ ਰਿਕਾਰਡ ਉਪਲਬਧ ਨਹੀਂ ਹੋ ਸਕਿਆ | ਜਿਸ ਕਾਰਨ ਇਸ ਬਲੱਡ ਬੈਂਕ ਨੂੰ ਆਰਜ਼ੀ ਤੌਰ 'ਤੇ ਬੰਦ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ | ਉਨ੍ਹਾਂ ਵਲੋਂ ਜੋ ਵੀ ਪੱਤਰ ਆਵੇਗਾ ਅਤੇ ਰਿਕਾਰਡ ਮੰਗਿਆ ਜਾਵੇਗਾ | ਉਹ ਤੁਰੰਤ ਉਪਲਬਧ ਕਰਵਾ ਦਿੱਤਾ ਜਾਵੇਗਾ ਅਤੇ ਬਲੱਡ ਬੈਂਕ ਦੀਆਂ ਸੇਵਾਵਾਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ | ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਟਰੈਫ਼ਿਕ ਸਮੱਸਿਆ ਸੰਬੰਧੀ ਅਹਿਮਦਗੜ੍ਹ ਨਗਰ ਕੌਂਸਲ ਅਧਿਕਾਰੀ ਤੇ ਟਰੈਫ਼ਿਕ ਪੁਲਿਸ ਸੁੱਤੀ ਕੁੰਭਕਰਨੀ ਨੀਂਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।