18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਨਸ਼ੀਲੀਆਂ ਗੋਲੀਆਂ ਸਣੇ ਤਿੰਨ ਵਿਅਕਤੀ ਕਾਬੂ

ਅਜੀਤ ਡੈਸਕ 22-01-2026
ਤਪਾ ਮੰਡੀ, 21 ਜਨਵਰੀ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਤਪਾ ਪੁਲਿਸ ਨੇ 112 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਸਮੇਤ ਤਿੰਨ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਮੇਨ ਹਾਈਵੇਅ ਰੋਡ ਬਠਿੰਡਾ ਬਰਨਾਲਾ 'ਤੇ ਲਿੰਕ ਰੋਡ ਪਰ ਪਿੰਡ ਘੁੰਨਸ ਵੱਲ ਜਾ ਰਹੇ ਸੀ, ਤਾਂ ਲਿੰਕ ਰੋਡ ਘੁੰਨਸ ਪਰ ਪੈਂਦੇ ਮੋੜ ਪਾਸ ਬੋਹੜ ਦੇ ਦਰੱਖਤ ਹੇਠ ਤਿੰਨ ਨੌਜਵਾਨ ਇੰਦਰਜੀਤ ਸਿੰਘ ਉਰਫ ਬਾਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੰਡੀ ਪਾਸਾ ਤਾਜੋਕੇ, ਬਲਵੰਤ ਸਿੰਘ ਉਰਫ ਬੰਬੂ ਪੁੱਤਰ ਕਾਕਾ ਸਿੰਘ ਵਾਸੀ ਘੁੰਨਸ ਰੋਡ ਢਿਲਵਾਂ ਅਤੇ ਕਾਲੂ ਸਿੰਘ ਪੁੱਤਰ ਅਸ਼ੋਕ ਵਾਸੀ ਤਪਾ ਬੈਠੇ ਦਿਖਾਈ ਦਿੱਤੇ, ਜੋ ਇਕ ਲਿਫ਼ਾਫ਼ਾ ਦੀ ਫਰੋਲਾ ਫਰਾਲੀ ਕਰ ਰਹੇ ਸੀ | ਜਿਨ੍ਹਾਂ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 112 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਬਰਾਮਦ ਕਰ ਕੇ ਮੌਕੇ 'ਤੇ ਕਾਬੂ ਕੀਤਾ | ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸਰਸਵਤੀ ਮਹਾਂਉਤਸਵ-2026 'ਤੇ ਕੁਇਜ਼ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਬਰਨਾਲਾ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀਆਂ ਸੇਵਾਵਾਂ ਆਰਜ਼ੀ ਤੌਰ 'ਤੇ ਕੀਤੀਆਂ ਬੰਦ - ਮਰੀਜ਼ਾਂ ਨੂੰ ਕਰਨਾ ਪੈ ਸਕਦਾ ਭਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।