ਟੱਲੇਵਾਲ, 22 ਜਨਵਰੀ (ਸੋਨੀ ਚੀਮਾ)-ਪੱਖੋ ਕੈਂਚੀਆਂ ਪੁਲਿਸ ਚੌਂਕੀ ਇੰਚਾਰਜ ਬਲਜਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਪੱਖੋਕੇ ਤੋਂ ਕੈਰੇ ਰੋਡ 'ਤੇ ਜਦ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਨ੍ਹਾਂ ਦੀ ਪਹਿਚਾਣ ਗਗਨਦੀਪ ਸਿੰਘ, ਵਿਕਾਸ ਕੁਮਾਰ ਪਰੌਠਾ ਵਾਸੀ ਬਰਨਾਲਾ ਵਜੋਂ ਹੋਈ | ਜਿਨ੍ਹਾਂ 'ਤੇ ਐਨ.ਡੀ.ਪੀ.ਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ |