25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਕੀਤੀ ਚੈਕਿੰਗ <br/>

ਅਜੀਤ ਡੈਸਕ 23-01-2026
ਬਰਨਾਲਾ, 22 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਬਰਨਾਲਾ ਵਲੋਂ ਨਗਰ ਨਿਗਮ ਬਰਨਾਲਾ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ 'ਤੇ ਲੱਗੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨਾ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਚੈਕਿੰਗ ਕੀਤੀ ਗਈ | ਇਸ ਚੈਕਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਦੂਸ਼ਣ ਰੋਕਥਾਮ ਬੋਰਡ ਦਫ਼ਤਰ ਬਰਨਾਲਾ (ਜੇ.ਈ.) ਮੈਡਮ ਮੁਸਕਾਨ ਨੇ ਦੱਸਿਆ ਕਿ ਚੈਕਿੰਗ ਟੀਮ ਵਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਵਪਾਰਕ ਖੇਤਰਾਂ ਵਿਚ ਦੁਕਾਨਾਂ ਦੀ ਤਲਾਸ਼ੀ ਲਈ ਗਈ ਤਾਂ ਜੋ ਚਾਈਨਾ ਡੋਰ ਦੇ ਭੰਡਾਰਨ ਅਤੇ ਵਿਕਰੀ ਨੂੰ ਰੋਕਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਟੀਮ ਵਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਚਾਈਨਾ ਡੋਰ ਦੇ ਖ਼ਤਰਿਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਕਿ ਇਸ ਡੋਰ ਦੀ ਵਰਤੋਂ ਵਾਤਾਵਰਨ ਅਤੇ ਮਿਊਾਸਪਲ ਕਾਨੂੰਨਾਂ ਤਹਿਤ ਇੱਕ ਦੰਡਯੋਗ ਅਪਰਾਧ ਹੈ | ਉਨ੍ਹਾਂ ਦੱਸਿਆ ਕਿ ਚਾਈਨਾ ਡੋਰ ਸਿੰਥੈਟਿਕ ਅਤੇ ਨਾਨ-ਬਾਇਓਡੀਗ੍ਰੇਡੇਬਲ (ਨਾ ਗਲਣਯੋਗ) ਸਮੱਗਰੀ ਤੋਂ ਬਣੀ ਹੁੰਦੀ ਹੈ, ਜੋ ਵਾਤਾਵਰਨ ਲਈ ਬੇਹੱਦ ਘਾਤਕ ਹੋਣ ਦੇ ਨਾਲ ਨਾਲ ਇਸ ਦੀ ਬਹੁਤ ਜ਼ਿਆਦਾ ਤਿੱਖੀ ਧਾਰ ਕਾਰਨ ਦੋ ਪਹੀਆ ਵਾਹਨ ਚਾਲਕਾਂ ਦੇ ਗੰਭੀਰ ਸੱਟਾਂ ਲੱਗਣ ਅਤੇ ਮੌਤ ਹੋਣ ਦਾ ਖ਼ਤਰਾ ਬਣ ਸਕਦਾ ਹੈ, ਇਹ ਡੋਰ ਪੰਛੀਆਂ ਦੇ ਖੰਭ ਕੱਟਣ ਅਤੇ ਉਨ੍ਹਾਂ ਦੀ ਮੌਤ ਦਾ ਵੱਡਾ ਕਾਰਨ ਬਣਦੀ ਹੈ, ਇਹ ਡੋਰ ਬਿਜਲੀ ਦੀਆਂ ਤਾਰਾਂ ਵਿਚ ਫ਼ਸ ਕੇ ਸ਼ਾਰਟ ਸਰਕਟ ਅਤੇ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਦਾ ਕਾਰਨ ਵੀ ਬਣਦੀ ਹੈ | ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਰੋਕਣ ਅਤੇ ਇਸ ਦੀ ਬਜਾਏ ਸੂਤੀ ਧਾਗੇ (ਦੇਸੀ ਡੋਰ) ਦੀ ਵਰਤੋਂ ਕਰਨ | ਉਨ੍ਹਾਂ ਚੇਤਾਵਨੀ ਦਿੱਤੀ ਕਿ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਮਹਿਲ ਖ਼ੁਰਦ 'ਚ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟੀ-15 ਜ਼ਖ਼ਮੀ <br/> ਅਗਲੀ ਖ਼ਬਰ 13 ਲੱਖ ਰੁਪਏ ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।