ਤਪਾ ਮੰਡੀ, 22 ਜਨਵਰੀ (ਵਿਜੇ ਸ਼ਰਮਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਕੀਤੀ ਸ਼ੁਰੂਆਤ ਨਾਲ ਸੂਬੇ ਦੀ ਜਨਤਾ ਨੂੰ ਕਾਫ਼ੀ ਲਾਭ ਮਿਲੇਗਾ ਕਿਉਂਕਿ ਇਹ ਯੋਜਨਾ ਕਿਸੇ ਵੀ ਹੋਰ ਸਰਕਾਰ ਜਾਂ ਸਟੇਟ ਵਲੋਂ ਨਹੀਂ ਸ਼ੁਰੂ ਕੀਤੀ ਗਈ | ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੱਜ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਸਰਕਾਰ ਵਲੋਂ ਇਲਾਜ ਲਈ 10 ਲੱਖ ਰੁਪਏ ਤੱਕ ਦੀ ਇਲਾਜ ਕਰਵਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਵਿਚ ਹਰ ਵਰਗ ਦੇ ਲੋਕਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਇਸ ਯੋਜਨਾ ਦਾ ਪੰਜਾਬ ਦੇ ਹਰ ਨਾਗਰਿਕ ਨੂੰ ਲਾਭ ਮਿਲ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਇਹ ਪਹਿਲੀ ਯੋਜਨਾ ਹੈ ਜਿਸ ਵਿਚ ਚੋਟੀ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਮਰੀਜ਼ ਇਸ ਬੀਮਾ ਯੋਜਨਾ ਤੱਕ ਤਹਿਤ ਆਪਣਾ 10 ਲੱਖ ਤੱਕ ਮੁਫ਼ਤ ਇਲਾਜ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਹਲਕਾ ਭਦੌੜ ਅੰਦਰ ਵੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਯੋਜਨਾ ਦਾ ਲਾਹਾ ਮਿਲ ਸਕੇ ਕਿਉਂਕਿ ਇਹ ਯੋਜਨਾ ਸਾਰਿਆਂ ਲਈ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਵਲੋਂ ਭਗਵੰਤ ਮਾਨ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ਮੌਕੇ ਪੀ.ਏ ਹੈਰੀ ਧਾਲੀਵਾਲ, ਡਾ: ਬਾਲ ਚੰਦ ਬਾਂਸਲ, ਸਰਕਲ ਪ੍ਰਧਾਨ ਬਲਜੀਤ ਸਿੰਘ ਬਾਸੀ ਹਾਜ਼ਰ ਸਨ |