ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਮਹਿਲ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਸੂਬਾਈ ਆਗੂ ਗੁਰਨਾਮ ਸਿੰਘ ਠੀਕਰੀਵਾਲਾ ਨੇ ਕੇਂਦਰ ਸਰਕਾਰ ਵਲੋਂ ਕਿਸਾਨ, ਮਜ਼ਦੂਰ ਮਾਰੂ ਲਿਆਂਦੇ ਜਾ ਰਹੇ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ | ਉਨ੍ਹਾਂ ਕਿਸਾਨਾਂ ਨੂੰ ਲਾਮਬੰਦ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਬਿਜਲੀ ਸੋਧ ਬਿਲ ਅਤੇ ਬੀਜ ਸੋਧ ਬਿੱਲ ਕਿਸਾਨ, ਮਜ਼ਦੂਰ, ਮੁਲਾਜ਼ਮ ਵਰਗ ਦਾ ਕਚੂਮਰ ਕੱਢ ਕੇ ਰੱਖ ਦੇਣਗੇ | ਇਸ ਤੋਂ ਇਲਾਵਾ ਕਾਰਪੋਰੇਟ ਘਰਾਨਿਆਂ ਨੂੰ ਖ਼ੁਸ਼ ਕਰਨ ਲਈ ਲਿਆਂਦੇ ਜਾ ਰਹੇ ਡੇਅਰੀ ਸੋਧ ਬਿੱਲ ਨਾਲ ਪੇਂਡੂ ਪਸ਼ੂ ਪਾਲਕਾਂ ਦਾ ਕਾਰੋਬਾਰ ਤਬਾਹੀ ਦੇ ਕਿਨਾਰੇ ਪਹੁੰਚ ਜਾਵੇਗਾ | ਆਗੂਆਂ ਨੇ ਕਿਹਾ ਕਿ ਭਖਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸ਼ੁਰੂ ਕੀਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ, ਜਨਰਲ ਸਕੱਤਰ ਸੁਰਿੰਦਰ ਸਿੰਘ ਵਜੀਦਕੇ, ਜਸਵਿੰਦਰ ਸਿੰਘ ਛੀਨੀਵਾਲ, ਗੁਰਧਿਆਨ ਸਿੰਘ ਬਾਜਵਾ ਨੇ ਕਿਹਾ ਕਿ ਜਥੇਬੰਦੀ ਦੇ ਸੂਬਾਈ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਗਤੀਸ਼ੀਲ ਅਗਵਾਈ ਹੇਠ ਜਥੇਬੰਦੀ ਦੀ ਮਜ਼ਬੂਤੀ ਲਈ ਹਰ ਪਿੰਡ 'ਚ ਨਵੀਆਂ ਯੂਨਿਟਾਂ ਕਾਇਮ ਕਰ ਕੇ ਕਿਸਾਨਾਂ ਨੂੰ ਹੱਕੀ ਮੰਗਾਂ ਲਈ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਮੌਕੇ ਜਰਨੈਲ ਸਿੰਘ ਸਹੌਰ, ਮਨਜੀਤ ਸਿੰਘ ਛਾਪਾ, ਬਲਤੇਜ ਸਿੰਘ ਵਜੀਦਕੇ, ਦਲਬਾਰ ਸਿੰਘ ਸਹੌਰ, ਬਲਵਿੰਦਰ ਸਿੰਘ ਛਾਪਾ, ਸਤਨਾਮ ਸਿੰਘ ਸਹੌਰ, ਸੇਵਾ ਸਿੰਘ ਛਾਪਾ, ਪ੍ਰਧਾਨ ਅਮਰਜੀਤ ਸਿੰਘ, ਮਹਿੰਦਰ ਸਿੰਘ, ਗੁਰਬਚਨ ਸਿੰਘ ਮਹਿਲ ਕਲਾਂ, ਦਰਸ਼ਨ ਸਿੰਘ, ਪਿਆਰਾ ਸਿੰਘ ਛੀਨੀਵਾਲ ਆਦਿ ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ, ਮਜ਼ਦੂਰ ਮਾਰੂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਦਾ ਅਹਿਦ ਲਿਆ |