24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਹਾਈਵੇਅ 'ਤੇ ਸਥਿਤ ਹਾਈਟੈੱਕ ਨਾਕੇ 'ਤੇ ਗੱਡੀਆਂ ਦੀ ਕੀਤੀ ਚੈਕਿੰਗ <br/>

ਅਜੀਤ ਡੈਸਕ 23-01-2026
ਤਪਾ ਮੰਡੀ, 22 ਜਨਵਰੀ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਬਰਨਾਲਾ ਦੇ ਮੁਖੀ ਮੁਹੰਮਦ ਸਰਫ਼ਰਾਜ਼ ਅਤੇ ਸਬ-ਡਵੀਜ਼ਨ ਤਪਾ ਦੇ ਡੀ.ਐਸ.ਪੀ ਗੁਰਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਪਾ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ਤੇ ਸਥਿਤ ਡੀ.ਐਸ.ਪੀ ਦਫ਼ਤਰ ਦੇ ਗੇਟ ਅੱਗੇ ਬਣੇ ਹਾਈਟੈਕ ਨਾਕੇ 'ਤੇ 26 ਜਨਵਰੀ ਦੇ ਦਿਹਾੜੇ ਨੂੰ ਲੈ ਕੇ ਵਿਸ਼ੇਸ਼ ਚੈਕਿੰਗ ਕੀਤੀ ਗਈ | ਇਸ ਮੌਕੇ ਏ.ਐਸ.ਆਈ ਹਰਵਿੰਦਰ ਪਾਲ ਸਿੰਘ, ਏ.ਐਸ.ਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਦਿਹਾੜੇ ਨੂੰ ਲੈ ਕੇ ਪੁਲਿਸ ਵਲੋਂ ਹਾਈ ਟੈਕ ਨਾਕੇ 'ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ ਅਤੇ ਗੱਡੀਆਂ ਦੇ ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਉਨ੍ਹਾਂ ਦੇ ਚਲਾਨ ਵੀ ਕੱਟੇ ਗਏ | ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਚੈਕਿੰਗ ਕੀਤੀ ਜਾ ਰਹੀ ਹੈ | ਇਸ ਮੌਕੇ ਗੁਰਪ੍ਰੀਤ ਕੌਰ ਸਮੇਤ ਪੁਲਿਸ ਪਾਰਟੀ ਹਾਜ਼ਰ ਸੀ |

ਪਿਛਲੀ ਖ਼ਬਰ ਕਾਂਗਰਸ ਦੀ 28 ਦੀ ਬਰਨਾਲਾ ਰੈਲੀ ਨਵਾਂ ਇਤਿਹਾਸ ਸਿਰਜੇਗੀ- ਪਰਮਜੀਤ ਸਿੰਘ ਮੌੜ <br/> ਅਗਲੀ ਖ਼ਬਰ ਵਾਈ.ਐਸ ਪਬਲਿਕ ਸਕੂਲ ਵਿਖੇ 'ਯੰਗ ਸਕਾਲਰਸ਼ਿਪ' ਪ੍ਰੀਖਿਆ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।