24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕਾਂਗਰਸ ਦੀ 28 ਦੀ ਬਰਨਾਲਾ ਰੈਲੀ ਨਵਾਂ ਇਤਿਹਾਸ ਸਿਰਜੇਗੀ- ਪਰਮਜੀਤ ਸਿੰਘ ਮੌੜ <br/>

ਅਜੀਤ ਡੈਸਕ 23-01-2026
ਸ਼ਹਿਣਾ, 22 ਜਨਵਰੀ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਵਲੋਂ ਭਾਜਪਾ ਦੀ ਕੇਂਦਰ ਸਰਕਾਰ ਦੇ ਮਨਸੂਬਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ 28 ਜਨਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਨਵਾਂ ਇਤਿਹਾਸ ਸਿਰਜੇਗੀ | ਇਹ ਸ਼ਬਦ ਪਰਮਜੀਤ ਸਿੰਘ ਮੌੜ ਸਾਬਕਾ ਚੇਅਰਮੈਨ ਬਲਾਕ ਸੰਮਤੀ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਕੀਤੀ ਜਾ ਰਹੀ ਇਸ ਰੈਲੀ ਦੌਰਾਨ ਭਾਜਪਾ ਵਲੋਂ ਪੰਜਾਬ 'ਤੇ ਕੀਤੇ ਜਾ ਰਹੇ ਆਰਥਿਕ ਬੋਝ ਦਾ ਵਰਣਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਨਰੇਗਾ ਵਰਗੀਆਂ ਸਕੀਮਾਂ ਨੂੰ ਬੰਦ ਕਰ ਕੇ ਗ਼ਰੀਬਾਂ ਦੇ ਚੁੱਲੇ੍ਹ ਠੰਢੇ ਕੀਤੇ ਹਨ | ਜਿਸ ਲਈ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਾਂਗਰਸੀ ਵਰਕਰਾਂ ਤੇ ਆਮ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ 28 ਦੀ ਰੈਲੀ ਲਈ ਵੀ ਵਿਉਂਤਬੰਦੀ ਕੀਤੀ ਜਾ ਰਹੀ ਹੈ | ਇਸ ਮੌਕੇ ਗਿਆਨ ਚੰਦ ਸ਼ਰਮਾ ਸਾਬਕਾ ਸੰਮਤੀ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਆਰੀਆਭੱਟ ਕਾਲਜ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ <br/> ਅਗਲੀ ਖ਼ਬਰ ਹਾਈਵੇਅ 'ਤੇ ਸਥਿਤ ਹਾਈਟੈੱਕ ਨਾਕੇ 'ਤੇ ਗੱਡੀਆਂ ਦੀ ਕੀਤੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।