24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਆਰੀਆਭੱਟ ਕਾਲਜ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ <br/>

ਅਜੀਤ ਡੈਸਕ 23-01-2026
ਬਰਨਾਲਾ, 22 ਜਨਵਰੀ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਵਿਖੇ ਰਾਸ਼ਟਰੀ ਯੁਵਾ ਦਿਵਸ ਸਵਾਮੀ ਵਿਵੇਕਾਨੰਦ ਦੀ 163ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ਪ੍ਰਚੰਡ ਕਰ ਕੇ ਸਵਾਮੀ ਵਿਵੇਕਾਨੰਦ ਨੂੰ ਫੁੱਲ ਅਰਪਿਤ ਕਰ ਕੇ ਕੀਤੀ ਗਈ | ਸੰਸਥਾ ਦੇ ਚੇਅਰਮੈਨ ਸ੍ਰੀ ਆਰ.ਕੇ ਗੁਪਤਾ, ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਦੀ ਅਜੋਕੇ ਸਮੇਂ ਵਿਚ ਮਹੱਤਤਾ ਉੱਤੇ ਚਾਨਣ ਪਾਇਆ ਅਤੇ ਨੌਜਵਾਨਾਂ ਨੂੰ ਆਤਮ-ਵਿਸ਼ਵਾਸ, ਅਨੁਸ਼ਾਸਨ, ਨੈਤਿਕ ਮੁੱਲਾਂ ਅਤੇ ਸਮਾਜਿਕ ਜ਼ਿੰਮੇਵਾਰੀ ਅਪਣਾਉਣ ਲਈ ਪ੍ਰੇਰਿਤ ਕੀਤਾ | ਡੀਨ ਇੰਜੀਨੀਅਰਿੰਗ ਸ੍ਰੀ ਰਜਨੀਸ਼ ਨਰੂਲਾ, ਡੀਨ ਅਕਾਦਮਿਕ ਡਾ: ਭਾਵੇਤ, ਵਿਭਾਗ ਮੁਖੀ ਮਕੈਨੀਕਲ ਸ਼੍ਰੀ ਵਿਜੈ ਕੁਮਾਰ, ਇਲੈਕਟ੍ਰੋਨਿਕਸ ਐਂਡ ਕਮੀਨਿਊਕੇਸ਼ਨ ਸ਼੍ਰੀ ਨਵਦੀਪ ਬਾਂਸਲ, ਮੈਨੇਜਮੈਂਟ ਵਿਭਾਗ ਮੁਖੀ ਡਾ: ਜਸ਼ਨਜੋਤ, ਆਰਟਸ ਵਿਭਾਗ ਮੁਖੀ ਸ਼੍ਰੀਮਤੀ ਭਾਵੁਕਤਾ ਸ਼ਰਮਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮੈਨੇਜਮੈਂਟ ਕਮੇਟੀ ਇੰਜੀ. ਰਾਕੇਸ਼ ਗੁਪਤਾ, ਸ੍ਰੀ ਰਾਜੀਵ ਮੰਗਲਾ, ਸ੍ਰੀ ਵਿੱਕੀ ਸਿੰਗਲਾ, ਸ੍ਰੀ ਇੰਦਰਪਾਲ ਗੋਇਲ, ਸ੍ਰੀ ਹਰਭਜਨ ਸਿੰਘ, ਸ੍ਰੀ ਮੋਹਿਤ ਮੰਗਲਾ, ਸ੍ਰੀ ਅਸ਼ਵਨੀ ਸਿੰਗਲਾ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਕਾਂਗਰਸ ਦੀ 28 ਦੀ ਬਰਨਾਲਾ ਰੈਲੀ ਨਵਾਂ ਇਤਿਹਾਸ ਸਿਰਜੇਗੀ- ਪਰਮਜੀਤ ਸਿੰਘ ਮੌੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।