22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪਿੰਡ ਟੱਲੇਵਾਲ ਵਿਖੇ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 23-01-2026
ਟੱਲੇਵਾਲ, 22 ਜਨਵਰੀ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ 7ਵੀਂ ਬਟਾਲੀਅਨ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ), ਬਠਿੰਡਾ ਦੀ ਟੀਮ ਵਲੋਂ ਕੈਂਪ (ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ) ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਉਦੇਸ਼ ਪਿੰਡ ਵਾਸੀਆਂ ਨੂੰ ਵੱਖ-ਵੱਖ ਆਫ਼ਤਾਂ ਤੋਂ ਬਚਾਅ, ਸੁਰੱਖਿਆ ਉਪਾਵਾਂ, ਮੁਢਲੀ ਸਹਾਇਤਾ ਅਤੇ ਜੀਵਨ ਬਚਾਉਣ ਦੀਆਂ ਤਕਨੀਕਾਂ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ | ਪ੍ਰੋਗਰਾਮ ਦੀ ਅਗਵਾਈ ਸਬ-ਇੰਸਪੈਕਟਰ ਰੇਖ ਸਿੰਘ ਮੀਨਾ ਨੇ ਕੀਤੀ | ਇਸ ਦੌਰਾਨ ਐਨ.ਡੀ.ਆਰ.ਐਫ. ਦੀ ਟੀਮ ਨੇ ਪਿੰਡ ਵਾਸੀਆਂ ਨੂੰ ਭੂਚਾਲ ਤੋਂ ਬਚਾਅ, ਅੱਗ ਲੱਗਣ ਦੀ ਸਥਿਤੀ 'ਚ ਪ੍ਰਤੀਕਿਰਿਆ, ਬਲੀਡਿੰਗ ਕੰਟਰੋਲ, ਸੀ.ਪੀ.ਆਰ., ਐੱਫ.ਬੀ.ਏ.ਓ. ਅਤੇ ਹੜ੍ਹਾਂ ਦੌਰਾਨ ਵਰਤੇ ਜਾਣ ਵਾਲੇ ਇੰਪਰੂਵਾਈਜ਼ਡ ਫਲੋਟਿੰਗ ਡਿਵਾਈਸ (ਆਈ.ਐੱਫ.ਡੀ.) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਪ੍ਰਦਰਸ਼ਨੀ ਰਾਹੀਂ ਟੀਮ ਨੇ ਮੁੱਢਲੀ ਸਹਾਇਤਾ, ਸੁਰੱਖਿਅਤ ਨਿਕਾਸੀ ਪ੍ਰਕਿਰਿਆ ਅਤੇ ਆਫ਼ਤ ਸਮੇਂ ਲੋੜੀਂਦੀਆਂ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਐਨ.ਡੀ.ਐਮ.ਏ. ਦੀਆਂ ਮੋਬਾਈਲ ਐਪਾਂ ਸਾਚੇਤ, ਮੇਘਦੂਤ, ਦਾਮਿਨੀ ਅਤੇ ਭੂਚਾਲ ਦੀ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਗਿਆ ਤਾਂ ਜੋ ਸਮੇਂ ਸਿਰ ਆਫ਼ਤ ਦੀ ਚਿਤਾਵਨੀ ਪ੍ਰਾਪਤ ਕਰ ਕੇ ਜਾਨੀ ਤੇ ਮਾਲੀ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ | ਪਿੰਡ ਦੇ ਸਰਪੰਚ ਡਾ: ਜਗਰਾਜ ਸਿੰਘ ਰਾਜਾ ਅਤੇ ਪਿੰਡ ਵਾਸੀਆਂ ਨੇ ਐਨ.ਡੀ.ਆਰ.ਐਫ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਪੇਂਡੂ ਭਾਈਚਾਰੇ ਵਿਚ ਆਤਮ-ਵਿਸ਼ਵਾਸ ਵਧਾਉਣ ਅਤੇ ਆਫ਼ਤਾਂ ਪ੍ਰਬੰਧਨ ਦੇ ਹੁਨਰ ਨੂੰ ਵਿਕਸਤ ਕਰਨ ਵਿਚ ਬਹੁਤ ਲਾਭਦਾਇਕ ਹਨ | ਇਸ ਮੌਕੇ ਜਗਤਾਰ ਸਿੰਘ, ਮਿੰਦਰ ਸਿੰਘ ਭੋਲਾ ਪੰਚ, ਹਰਜਿੰਦਰ ਸਿੰਘ, ਅਮਨਦੀਪ ਸਿੰਘ, ਲੱਡੂ ਰਾਮ, ਨੀਟਾ ਸਿੰਘ ਪੰਚ, ਹੈਡ ਮਾ: ਰਣਜੀਤ ਸਿੰਘ, ਜਰਨੈਲ ਸਿੰਘ ਟੱਲੇਵਾਲ ਆਦਿ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਠੀਕਰੀਵਾਲਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਤੋਂ ਬਾਅਦ ਬਾਬਾ ਟੇਕ ਸਿੰਘ ਧਨੌਲਾ ਪੁੱਜੇ <br/> ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।