ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)-ਇਤਿਹਾਸਕ ਪਿੰਡ ਠੀਕਰੀਵਾਲਾ (ਬਰਨਾਲਾ) ਵਿਖੇ ਸ਼ਰਾਰਤੀ ਅਨਸਰਾਂ ਵਲੋਂ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਕੀਤੀ ਬੇਅਦਬੀ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਪਿੰਡ ਠੀਕਰੀਵਾਲਾ ਵਾਲਾ ਵਿਖੇ ਪਹੁੰਚੇ | ਉਨ੍ਹਾਂ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਸਮੇਤ ਹਾਜ਼ਰ ਲੋਕਾਂ ਨਾਲ ਗੱਲਬਾਤ ਕਰ ਕੇ ਸਾਰੀ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ ਗਈ | ਇਸ ਮੌਕੇ ਸਿੰਘ ਸਾਹਿਬ ਟੇਕ ਸਿੰਘ ਧਨੌਲਾ ਨੇ ਕਿਹਾ ਸਰਦਾਰ ਸੇਵਾ ਸਿੰਘ ਠੀਕਰੀਵਾਲ ਦੀ ਯਾਦ 'ਚ ਤਿੰਨ ਰੋਜ਼ਾ ਬਰਸੀ ਸਮਾਗਮ ਦੌਰਾਨ ਸ਼ਰਾਰਤੀ ਅਨਸਰਾਂ ਵਲੋਂ ਗੁਟਕਾ ਸਾਹਿਬ ਦੀ ਇਹ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ | ਜੋ ਅਤਿ ਨਿੰਦਣਯੋਗ ਹੈ | ਇਸ ਬਾਰੇ ਜਦੋਂ ਸਾਨੂੰ ਪਤਾ ਲੱਗਿਆ ਸੀ ਨਾਲ-ਨਾਲ ਇੱਥੇ ਆਏ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਵੀ ਇੱਥੇ ਸ਼੍ਰੋਮਣੀ ਕਮੇਟੀ ਦੀ ਟੀਮ ਬਣਾਈ ਗਈ ਹੈ, ਜਿਸ ਕਰ ਕੇ ਅਸੀਂ ਸਾਰੇ ਲੱਗੇ ਹੋਏ ਹਾਂ | ਪ੍ਰਸ਼ਾਸਨ ਵਲੋਂ ਇਸ ਮਾਮਲੇ ਵਿਚ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਗੱਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਨਾਲ ਗੱਲ ਕਰ ਕੇ ਦੋ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ | ਦੋ ਦਿਨਾਂ ਤੋਂ ਬਾਅਦ ਸਾਡੇ ਵਲੋਂ ਫਿਰ ਇੱਥੇ ਮੀਟਿੰਗ ਕੀਤੀ ਜਾਵੇਗੀ ਅਗਰ ਕੋਈ ਗੱਲ ਸਿਰੇ ਨਾ ਲੱਗੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜ ਪਿਆਰੇ ਤਖ਼ਤ ਸ੍ਰੀ ਦਮਦਮਾ ਸਾਹਿਬ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਸੀਰ ਸਿੰਘ, ਸਰਪੰਚ ਕਿਰਨਜੀਤ ਸਿੰਘ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਜਥੇਦਾਰ ਲਾਭ ਸਿੰਘ, ਜਸਪ੍ਰੀਤ ਸਿੰਘ ਪੰਚ, ਸਰਬਜੀਤ ਸਿੰਘ ਅÏਲਖ, ਗੁਰਪ੍ਰੀਤ ਸਿੰਘ ਅÏਲਖ, ਮੰਦਰ ਸਿੰਘ, ਜਥੇਦਾਰ ਨਾਥ ਸਿੰਘ ਹਮੀਦੀ, ਗੁਰਜੰਟ ਸਿੰਘ ਪੰਚ, ਹੈੱਡ ਗ੍ਰੰਥੀ ਮਹਿੰਦਰ ਸਿੰਘ, ਮਨਪ੍ਰੀਤ ਸਿੰਘ ਪੰਚ, ਗ੍ਰਾਮ ਪੰਚਾਇਤ ਅਤੇ ਸਾਬਕਾ ਪੰਚਾਇਤ, ਨਗਰ ਨਿਵਾਸੀ ਹਾਜ਼ਰ ਸਨ |