22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਹਰਪ੍ਰੀਤ ਸਿੰਘ ਨੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 23-01-2026
ਬਰਨਾਲਾ, 22 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਨੇ ਅੱਜ ਬਰਨਾਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੇ ਸ੍ਰੀ ਟੀ ਬੈਨਿਥ ਦੀ ਥਾਂ ਇਹ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਬਦਲੀ ਵਧੀਕ ਸਕੱਤਰ ਮਾਲ ਅਤੇ ਪੁਨਰਵਾਸ ਵਜੋਂ ਹੋਈ ਹੈ | ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ 'ਤੇ ਬਰਨਾਲਾ ਪੁਲਿਸ ਦੀ ਟੁਕੜੀ ਨੇ 'ਗਾਰਡ ਆਫ਼ ਆਨਰ' ਪੇਸ਼ ਕਰਕੇ ਸਲਾਮੀ ਦਿੱਤੀ | ਹਰਪ੍ਰੀਤ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲੋਕ ਪੱਖੀ ਕੰਮਾਂ ਨੂੰ ਸੁਚੱਜੇ ਅਤੇ ਸਮੇਂ ਸਿਰ ਨੇਪਰੇ ਚਾੜ੍ਹਨ ਨੂੰ ਤਰਜੀਹ ਦਿੱਤੀ ਜਾਵੇਗੀ | ਅੱਜ ਅਹੁਦਾ ਸੰਭਾਲਣ ਸਮੇਂ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸੁਪਤਨੀ ਡਾ. ਹਰਨੂਰ ਕੌਰ ਢਿੱਲੋਂ ਪੀ.ਸੀ.ਐਸ., ਸਪੁੱਤਰ ਅਤੇ ਹੋਰ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ | ਇਸ ਮੌਕੇ ਏ.ਡੀ.ਸੀ. ਅਮਿਤ ਬੈਂਬੀ, ਉੱਪ-ਮੰਡਲ ਮਜਿਸਟਰੇਟ ਤਪਾ ਆਯੁਸ਼ ਗੋਇਲ, ਉੱਪ ਮੰਡਲ ਮਜਿਸਟਰੇਟ ਬਰਨਾਲਾ ਡਾ. ਅਜੀਤ ਪਾਲ ਸਿੰਘ, ਉੱਪ ਮੰਡਲ ਮਜਿਸਟਰੇਟ ਮਹਿਲ ਕਲਾਂ ਬੇਅੰਤ ਸਿੰਘ ਆਦਿ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ |

ਪਿਛਲੀ ਖ਼ਬਰ ਆੜ੍ਹਤੀ ਸੁਰਿੰਦਰ ਕੁਮਾਰ ਚੀਮੇ ਵਾਲਿਆਂ ਨੇ ਮੰਦਰ ਲਈ 1 ਲੱਖ 21 ਹਜ਼ਾਰ ਦੀ ਰਾਸ਼ੀ ਦਿੱਤੀ <br/> ਅਗਲੀ ਖ਼ਬਰ ਠੀਕਰੀਵਾਲਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਤੋਂ ਬਾਅਦ ਬਾਬਾ ਟੇਕ ਸਿੰਘ ਧਨੌਲਾ ਪੁੱਜੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।