ਰੂੜੇਕੇ ਕਲਾਂ, 22 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਸਿੰਘ ਦੇਵਾ ਦੀ ਅਗਵਾਈ ਵਿਚ ਸੰਸਥਾ ਪ੍ਰਬੰਧਕਾਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸੰਸਥਾ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸੰਸਥਾ ਦੇ ਪਿ੍ੰਸੀਪਲ ਸਤੀਸ਼ ਕੁਮਾਰ, ਮਾਸਟਰ ਜਗਮੇਲ ਸਿੰਘ ਪੱਖੋ ਕਲਾਂ ਵਲੋਂ ਚਾਲੀ ਮੁਕਤਿਆਂ ਦੀ ਸ਼ਹੀਦੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਸੰਸਥਾ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ ਤੋਂ ਇਲਾਵਾ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |