27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਗਣਤੰਤਰ ਦਿਵਸ ਮੌਕੇ ਸਰਕਾਰੀ ਸਨਮਾਨ ਲੈਣ ਦਾ ਕੀਤਾ ਬਾਈਕਾਟ <br/>

ਅਜੀਤ ਡੈਸਕ 28-01-2026
ਬਰਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਲੋਂ ਪੰਜਾਬ ਸਰਕਾਰ ਦੁਆਰਾ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ ਉੱਥੇ ਸਰਕਾਰੀ ਸਨਮਾਨ ਲੈਣ ਦਾ ਬਾਈਕਾਟ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਥੇਬੰਦੀਆਂ ਆਗੂਆਂ ਮੇਜਰ ਸਿੰਘ, ਮਲਕੀਤ ਸਿੰਘ, ਸੰਤਾ ਸਿੰਘ, ਨਵਤੇਜ ਸਿੰਘ ਭੱਠਲ ਆਦਿ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਸਾਨੂੰ ਚਾਰ ਵਾਰ ਮੀਟਿੰਗਾਂ ਦਾ ਸੱਦਾ ਦੇ ਕੇ ਉਨ੍ਹਾਂ ਨੂੰ ਮਿਲਿਆ ਨਹੀਂ ਗਿਆ, ਜਿਸ ਨੂੰ ਉਹ ਆਪਣਾ ਅਪਮਾਨ ਸਮਝਦੇ ਹਨ ਅਤੇ ਇਸ ਦੇ ਰੋਸ ਵਜੋਂ ਫ਼ੈਸਲਾ ਕੀਤਾ ਗਿਆ ਸੀ ਕਿ ਗਣਤੰਤਰ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਲੋਂ ਕੋਈ ਸਰਕਾਰੀ ਸਨਮਾਨ ਨਹੀਂ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਜ਼ੁਰਗਾਂ ਵਲੋਂ ਦੇਸ਼ ਦੀ ਆਜ਼ਾਦੀ ਲਈ ਬਹੁਤ ਵੱਡਾ ਯੋਗਦਾਨ ਪਾਇਆ ਗਿਆ ਹੈ ਪਰ ਇਸ ਸਰਕਾਰ ਵਲੋਂ ਸਾਨੂੰ ਸ਼ੁਰੂ ਤੋਂ ਹੀ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਪ੍ਰਤੀ ਕੋਈ ਰੋਸ ਨਹੀਂ ਹੈ, ਉਨ੍ਹਾਂ ਦੀ ਨਾਰਾਜ਼ਗੀ ਸਿਰਫ਼ ਮੌਜੂਦਾ ਪੰਜਾਬ ਸਰਕਾਰ ਨਾਲ ਹੈ | ਉਨ੍ਹਾਂ ਕਿਹਾ ਕਿ ਸਾਡੀ ਮੱੁਖ ਮੰਗ ਹੈ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਚੌਥੀ ਅਤੇ ਪੰਜਵੀਂ ਪੀੜੀ ਨੂੰ ਵੀ ਜਾਰੀ ਰੱਖਿਆ ਜਾਵੇ ਅਤੇ ਪੰਜਾਬ ਸਰਕਾਰ ਮੀਟਿੰਗਾਂ ਦਾ ਲਾਰੇ ਲਾ ਕੇ ਉਨ੍ਹਾਂ ਦਾ ਅਪਮਾਨ ਕਰਨ ਦੀ ਬਜਾਏ ਤੁਰੰਤ ਉਨ੍ਹਾਂ ਦੀਆਂ ਹੱਕੀ ਮੰਗਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰੇ | ਇਸ ਮੌਕੇ ਰਾਜਪਾਲ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਰਮੇਲ ਸਿੰਘ, ਨੀਲਮ ਰਾਣੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਹਾਜ਼ਰ ਸਨ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੀਤਾ ਟਰੈਕਟਰ ਮਾਰਚ <br/> ਅਗਲੀ ਖ਼ਬਰ ਪਿੰਡ ਬਖਤਗੜ੍ਹ ਦੀ ਪੰਚਾਇਤ ਵਿਰੁੱਧ ਨਾਜਾਇਜ਼ ਮਾਈਨਿੰਗ 'ਤੇ ਦਰੱਖਤ ਕੱਟਣ ਸੰਬੰਧੀ ਅਧਿਕਾਰੀਆਂ ਨੂੰ ਦਿੱਤੇ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।