05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

-ਮਾਮਲਾ ਕਾਰ ਦੀ ਫੇਟ ਨਾਲ ਸਾਈਕਲ ਸਵਾਰ ਦੀ ਮੌਤ ਹੋਣ ਦਾ- ਲੋਕਾਂ ਨੇ ਮੱੁਖ ਮਾਰਗ 'ਤੇ ਲਾਸ਼ ਰੱਖ ਕੇ ਕੀਤਾ ਰੋਡ ਜਾਮ <br/>

ਅਜੀਤ ਡੈਸਕ 29-01-2026
ਹੰਡਿਆਇਆ, 28 ਜਨਵਰੀ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਤੋਂ ਗੁਰਦੁਆਰਾ ਸ੍ਰੀ ਅੜੀਸਰ ਸਾਹਿਬ ਨੂੰ ਜਾ ਰਹੇ ਸਾਈਕਲ ਸਵਾਰ ਨੂੰ ਪਿੱਛੋਂ ਆ ਰਹੀ ਕਾਰ ਨੇ ਫੇਟ ਮਾਰ ਦਿੱਤੀ | ਜਿਸ ਕਾਰਨ ਸਾਈਕਲ ਸਵਾਰ ਮਲਕੀਤ ਸਿੰਘ ਦੀ ਮੌਤ ਹੋ ਗਈ ਸੀ | ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਸਬਾ ਨਿਵਾਸੀਆਂ ਵਲੋਂ ਕੌਮੀ ਮਾਰਗ ਨੰ: 7 ਚੰਡੀਗੜ੍ਹ-ਬਠਿੰਡਾ ਹੰਡਿਆਇਆ ਵਿਖੇ ਮਿ੍ਤਕ ਦੀ ਲਾਸ਼ ਰੱਖ ਕੇ ਸੜਕ ਜਾਮ ਕਰ ਦਿੱਤੀ ਸੀ | ਮਿ੍ਤਕ ਦੇ ਵਾਰਸਾਂ ਦਾ ਕਹਿਣਾ ਸੀ ਕਿ ਪਹਿਲਾਂ ਕਾਰ ਚਾਲਕ ਖ਼ਿਲਾਫ਼ ਪਰਚਾ ਦਰਜ ਕਰ ਕੇ ਗਿ੍ਫ਼ਤਾਰ ਕੀਤਾ ਜਾਵੇ | ਇਹ ਧਰਨਾ ਲੱਗਣ ਕਾਰਨ ਡੇਢ ਘੰਟਾ ਸੜਕ ਜਾਮ ਰਹੀ ਜਿਸ ਕਰ ਕੇ ਸਟੈਂਡਰਡ ਚੌਕ ਹੰਡਿਆਇਆ, ਬਰਨਾਲਾ ਰੋਡ, ਹੰਡਿਆਇਆ ਰੋਡ, ਮਾਨਸਾ ਰੋਡ ਉੱਪਰ ਲੰਬੀਆਂ ਲੰਬੀਆਂ ਵਹੀਕਲਾਂ ਦੀਆਂ ਕਤਾਰਾਂ ਲੱਗੀਆਂ ਰਹੀਆਂ | ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਧਰਨੇ 'ਚ ਸਦਰ ਥਾਣਾ ਦੇ ਇੰਚਾਰਜ ਜਗਜੀਤ ਸਿੰਘ, ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਪੁਲਿਸ ਪਾਰਟੀ ਸਮੇਤ ਪੱੁਜੇ ਤੇ ਉਨ੍ਹਾਂ ਕਿਹਾ ਕਿ ਕਾਰ ਨੰ: ਪੀ.ਬੀ. 19 ਵੀ-5121 ਦੇ ਡਰਾਈਵਰ ਮਨਵੀਰ ਸਿੰਘ ਪੱੁਤਰ ਰਜਿੰਦਰ ਸਿੰਘ ਵਾਸੀ ਧਨੌਲਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਧਰਨਾ ਚੁਕਵਾ ਦਿੱਤਾ ਗਿਆ |

ਪਿਛਲੀ ਖ਼ਬਰ ਪਿੰਡ ਵਜੀਦਕੇ ਕਲਾਂ 'ਚ ਪ੍ਰਾਇਮਰੀ ਸਕੂਲ ਨੇੜੇ ਗੰਦਾ ਪਾਣੀ ਛੱਪੜ ਦਾ ਰੂਪ ਧਾਰਨ ਕਰ ਕੇ ਵਿਦਿਆਰਥੀਆਂ ਨੂੰ ਕਰਨਾ ਪੈ ਰਿਹੈ... ਅਗਲੀ ਖ਼ਬਰ ਦਸਮੇਸ਼ ਪਿਤਾ ਦੀਆਂ ਲਾਸਾਨੀ ਸ਼ਹਾਦਤਾਂ ਦਾ ਵਿਸ਼ਵ ਭਰ ਅੰਦਰ ਕੋਈ ਸਾਨੀ ਨਹੀਂ-ਬਾਬਾ ਬੰਤਾ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।