08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਜ਼ਿਲ੍ਹੇ 'ਚ ਬਾਲ ਮਜ਼ਦੂਰੀ ਨੂੰ ਰੋਕਣ ਸੰਬੰਧੀ ਚੈਕਿੰਗ

ਅਜੀਤ ਡੈਸਕ 30-01-2026
ਬਰਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੈਨ ਇੰਡੀਆ ਰੈਸਕਿਊ ਤੇ ਰੀਹਬਲੀਟੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਗੁਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵਲੋਂ ਸ਼ਹਿਰ ਬਰਨਾਲਾ ਵਿਚ ਲੇਬਰ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਨੂੰ ਰੋਕਣ ਲਈ ਇਕ ਵਿਸ਼ੇਸ਼ ਰੈਸਕਿਊ ਅਭਿਆਨ ਚਲਾਇਆ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਗੁਰਜੀਤ ਕੌਰ ਨੇ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਮਕਸਦ ਬੱਚਿਆਂ ਨੂੰ ਬਾਲ ਮਜ਼ਦੂਰੀ ਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਸੀ | ਅਭਿਆਨ ਦੌਰਾਨ ਟੀਮ ਵਲੋਂ ਦੁਕਾਨਾਂ ਹੋਟਲਾਂ, ਰੇਹੜੀਆਂ 'ਤੇ ਵਿਸ਼ੇਸ਼ ਤੌਰ 'ਤੇ ਚੈਕਿੰਗ ਕੀਤੀ ਗਈ ਅਤੇ ਮਜ਼ਦੂਰੀ ਕਰਦੇ ਬੱਚਿਆਂ ਦੀ ਭਾਲ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅਭਿਆਨ ਦੌਰਾਨ ਦੋ ਨਾਬਾਲਗ ਬੱਚਿਆਂ ਨੂੰ ਰੈਸਕਿਊ ਕੀਤਾ | ਰੈਸਕਿਊ ਉਪਰੰਤ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਅਗਲੀ ਕਾਨੂੰਨੀ ਕਾਰਵਾਈ ਅਤੇ ਪੁਨਰਵਾਸ ਲਈ ਚਾਈਲਡ ਵੈੱਲਫੇਅਰ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ | ਇਸ ਕਾਰਵਾਈ ਦਾ ਮਕਸਦ ਬੱਚਿਆਂ ਨੂੰ ਮਜ਼ਦੂਰੀ ਵਰਗੀਆਂ ਗੈਰ-ਕਾਨੂੰਨੀ ਅਤੇ ਅਨੈਤਿਕ ਪ੍ਰਥਾਵਾਂ ਤੋਂ ਬਚਾਉਣਾ ਹੈ | ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ ਅਤੇ ਜੋ ਅਜਿਹਾ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਜੇਕਰ ਕਿਤੇ ਵੀ ਕੋਈ ਬੱਚਾ ਮਜ਼ਦੂਰੀ ਕਰਦਾ ਨਜ਼ਰ ਆਵੇ ਤਾਂ ਤੁਰੰਤ ਚਾਈਲਡ ਹੈਲਪ ਲਾਈਨ ਨੰਬਰ 1098 ਜਾਂ ਸੰਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਨਹਿਰਾ ਭਵਿੱਖ ਪ੍ਰਦਾਨ ਕੀਤਾ ਜਾ ਸਕੇ | ਇਸ ਅਭਿਆਨ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਬਰਨਾਲਾ ਤੋਂ ਲੱਖਾ ਸਿੰਘ, ਸੋਸ਼ਲ ਵਰਕਰ ਬਲਵਿੰਦਰ ਸਿੰਘ, ਲੇਬਰ ਇੰਸਪੈਕਟਰ ਮਨਪ੍ਰੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਤਪਾ ਪੁਲਿਸ ਨੇ ਨਾਕਾ ਲਗਾ ਕੇ ਗੱਡੀਆਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਸੜਕ ਸੁਰੱਖਿਆ ਮਹੀਨਾ ਤਹਿਤ ਆਰ. ਟੀ. ਓ. ਬਰਨਾਲਾ ਵਲੋਂ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।