ਮਹਿਲ ਕਲਾਂ, 27 ਜਨਵਰੀ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਨਸ਼ਿਆਂ ਖ਼ਿਲਾਫ਼ ਮੁਹਿੰਮ ਅਧੀਨ ਜਾਗਰੂਕਤਾ ਰੈਲੀ ਗ੍ਰਾਮ ਪੰਚਾਇਤ ਰਾਏਸਰ ਪਟਿਆਲਾ (ਬਰਨਾਲਾ) ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਪਿੰਡ-ਪਿੰਡ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਸਮੂਹ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਬੇਹੱਦ ਸਹਿਯੋਗ ਤੋਂ ਬਿਨਾਂ ਕੋਈ ਵੀ ਮੁਹਿੰਮ ਸਫਲ ਨਹੀਂ ਹੋ ਸਕਦੀ | ਸਰਪੰਚ ਬਚਿੱਤਰ ਸਿੰਘ ਧਾਲੀਵਾਲ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਨਗਰ ਵਾਸੀਆਂ ਵਲੋਂ ਸਹਿਯੋਗ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਗੁਰਮੇਲ ਸਿੰਘ, ਵਿੱਕੀ ਸਿੰਘ, ਸੁਰਜੀਤ ਸਿੰਘ, ਕਿੰਦਾ ਧਾਲੀਵਾਲ, ਤੇਜਪਰੀਤ ਸਿੰਘ, ਸੁੱਚਾ ਸਿੰਘ ਧਾਲੀਵਾਲ, ਦਲਵੀਰ ਸਿੰਘ, ਲਵਪ੍ਰੀਤ ਸਿੰਘ, ਸ਼ੇਰ ਸਿੰਘ, ਲਖਵੀਰ ਸਿੰਘ, ਧਰਮ ਸਿੰਘ, ਸੰਸਾਰ ਚੰਦ, ਗੁਰਮੀਤ ਕੌਰ, ਲਖਵੀਰ ਕੌਰ ਆਦਿ ਹਾਜ਼ਰ ਸਨ |