ਬਰਨਾਲਾ, 29 ਜਨਵਰੀ (ਅਸ਼ੋਕ ਭਾਰਤੀ)-ਐੱਸ. ਬੀ. ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਬੋਰਡ ਪ੍ਰੀਖਿਆ ਦੀ ਤਿਆਰੀ, ਸਮੇਂ ਦੀ ਯੋਜਨਾ ਤੇ ਇਮਤਿਹਾਨੀ ਡਰ ਨੂੰ ਘਟਾਉਣ ਦੇ ਉਦੇਸ਼ ਨਾਲ ਸੈਮੀਨਾਰ ਕਰਵਾਇਆ | ਸੈਮੀਨਾਰ ਦੌਰਾਨ ਪਿ੍ੰਸੀਪਲ ਕਮਲਜੀਤ ਕੌਰ, ਵਾਈਸ ਪਿ੍ੰਸੀਪਲ ਡਾ. ਸੰਜੇ ਕੁਮਾਰ, ਅਧਿਆਪਕ ਨਰਾਇਣ ਗਰਗ ਨੇ ਦੱਸਿਆ ਕਿ ਬੋਰਡ ਪ੍ਰੀਖਿਆ ਸਿਰਫ਼ ਯਾਦਦਾਸ਼ਤ ਦੀ ਨਹੀਂ, ਸਗੋਂ ਸਮਝ, ਯੋਜਨਾ ਤੇ ਆਤਮ ਵਿਸ਼ਵਾਸ ਦੀ ਪਰਖ ਹੁੰਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਪਾਠ ਅਧਿਐਨ ਲਈ ਸਮਾਂ-ਸਾਰਣੀ ਤਿਆਰ ਕਰਨ, ਵਿਸ਼ਿਆਂ ਨੂੰ ਛੋਟੇ-ਛੋਟੇ ਹਿੱਸਿਆਂ ਵਿਚ ਵੰਡ ਕੇ ਪੜ੍ਹਨ, ਲਿਖਤੀ ਅਭਿਆਸ ਕਰਨ ਅਤੇ ਪਿਛਲੇ ਸਾਲਾਂ ਦੇ ਪ੍ਰਸ਼ਨ ਪੱਤਰ ਹੱਲ ਕਰਨ ਦੇ ਪ੍ਰਭਾਵਸ਼ਾਲੀ ਤਰੀਕੇ ਸਾਂਝੇ ਕੀਤੇ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |