08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ 'ਨੰਬਰ ਨਿਰਵਾਣਾ' ਸੰਬੰਧੀ ਸਮਾਗਮ ਕਰਵਾਇਆ

ਅਜੀਤ ਡੈਸਕ 30-01-2026
ਬਰਨਾਲਾ, 29 ਜਨਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ 'ਨੰਬਰ ਨਿਰਵਾਣਾ' ਸੰਬੰਧੀ ਸਮਾਗਮ ਕਰਵਾਇਆ, ਜਿਸ ਦਾ ਉਦੇਸ਼ ਵਿਦਿਆਰਥੀਆਂ 'ਚ ਵਿਸ਼ਲੇਸ਼ਣਾਤਮਿਕ ਸੋਚ ਨੂੰ ਮਜ਼ਬੂਤ ਕਰਨਾ ਤੇ ਗਣਿਤ ਪ੍ਰਤੀ ਸਕਾਰਾਤਮਿਕ ਰਵੱਈਆ ਵਿਕਸਿਤ ਕਰਨਾ ਸੀ | ਇਸ ਮੌਕੇ ਵਿਦਿਆਰਥੀਆਂ ਨੇ ਗਣਿਤ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸੰਸਥਾ ਦੇ ਚੇਅਰਮੈਨ ਕਪਿਲ ਮਿੱਤਲ ਨੇ ਕਿਹਾ ਕਿ ਸਿੱਖਿਆ ਦੀ ਮਜ਼ਬੂਤ ਨੀਂਹ ਵਿਸ਼ਵਾਸੀ ਮਨ ਬਣਾਉਂਦੀ ਹੈ | ਜਦੋਂ ਵਿਦਿਆਰਥੀ ਤਰਕ ਨਾਲ ਸੋਚਣਾ ਸਿੱਖਦੇ ਹਨ, ਉਹ ਸਮਝਦਾਰੀ ਨਾਲ ਅਗਵਾਈ ਕਰਨਾ ਵੀ ਸਿੱਖਦੇ ਹਨ | ਪ੍ਰਧਾਨ ਸ੍ਰੀਮਤੀ ਨਿਸ਼ੀ ਕਪਿਲ ਮਿੱਤਲ ਨੇ ਕਿਹਾ ਕਿ ਵੱਡੇ ਸੁਪਨੇ ਦੇਖੋ, ਜਿਗਿਆਸੂ ਬਣੇ ਰਹੋ ਤੇ ਸਿੱਖਣ ਨੂੰ ਆਪਣਾ ਜੀਵਨ ਭਰ ਦਾ ਸਾਥੀ ਬਣਾਓ | ਇਸ ਮੌਕੇ ਪਿ੍ੰਸੀਪਲ ਸ਼੍ਰੀਮਤੀ ਸਰਬਜੀਤ ਕੌਰ ਸਰਾਂ, ਕੋਆਰਡੀਨੇਟਰ ਸ੍ਰੀਮਤੀ ਸਾਕਸ਼ੀ ਗਰਗ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਬੀ. ਵੀ. ਐਮ. ਇੰਟਰਨੈਸ਼ਨਲ ਸਕੂਲ ਵਿਖੇ ਅੰਗਰੇਜ਼ੀ ਵਿਸ਼ੇ ਸੰਬੰਧੀ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਐੱਸ. ਬੀ. ਐੱਸ. ਪਬਲਿਕ ਸਕੂਲ ਵਿਖੇ ਬੋਰਡ ਦੀ ਪ੍ਰੀਖਿਆ ਦੀ ਤਿਆਰੀ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।