07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੰਜਾਬ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਕਿੱਕ ਬਾਕਸਿੰਗ ਮੁਕਾਬਲਿਆਂ 'ਚ ਕਾਂਸੇ ਦਾ ਤਗਮਾ ਜਿੱਤਿਆ

ਅਜੀਤ ਡੈਸਕ 30-01-2026
ਧਨੌਲਾ, 29 ਜਨਵਰੀ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਦੀ 12ਵੀਂ ਜਮਾਤ ਦੀ ਵਿਦਿਆਰਥਣ ਨਵਨੀਤ ਕੌਰ ਨੇ ਖੇਲੋ ਇੰਡੀਆ ਨੌਰਥ ਜ਼ੋਨ ਕਿੱਕ ਬਾਕਸਿੰਗ ਨੈਸ਼ਨਲ ਵੋਮੈਨ ਲੀਗ (ਜੰਮੂ ਯੂਨੀਵਰਸਿਟੀ) 2026 ਮੁਕਾਬਲਿਆਂ 'ਚ ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਹ ਜਾਣਕਾਰੀ ਪਿੰ੍ਰਸੀਪਲ ਮੈਡਮ ਸਿਮਰਨ ਕੌਰ ਨੇ ਦਿੱਤੀ ਤੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਨੌਰਥ ਜ਼ੋਨ ਦੀਆਂ ਵੱਖ-ਵੱਖ ਸਟੇਟਾਂ ਦੀਆਂ 12 ਟੀਮਾਂ ਨੇ ਭਾਗ ਲਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ, ਪਿੰ੍ਰਸੀਪਲ ਮੈਡਮ ਸਿਮਰਨ ਕੌਰ ਨੇ ਹੋਣਹਾਰ ਵਿਦਿਆਰਥਣ ਨਵਨੀਤ ਕੌਰ ਦਾ ਮੂੰਹ ਮਿੱਠਾ ਕਰਵਾਇਆ ਤੇ ਵਿਦਿਆਰਥਣ, ਅਧਿਆਪਕ ਗੁਰਵੀਰ ਸਿੰਘ ਅਤੇ ਕੋਚ ਕਰਨਦੀਪ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਭੈਣੀ ਜੱਸਾ ਤੋਂ ਨੌਜਵਾਨਾਂ ਦਾ ਜਥਾ ਲੰਗਰ ਲਗਾਉਣ ਲਈ ਰਵਾਨਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪੀੜਤ ਨੂੰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।