ਮਹਿਲ ਕਲਾਂ, 29 ਜਨਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਜਨਰਲ ਸਕੱਤਰ, ਆਜ਼ਾਦ ਟੈਕਸੀ ਯੂਨੀਅਨ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਹਿਜੜਾ ਦੇ ਪਿਤਾ ਮਹਿੰਦਰ ਸਿੰਘ ਬਾਜਵਾ ਨਮਿੱਤ ਅੰਤਿਮ ਅਰਦਾਸ ਉਪਰੰਤ ਵਿਸ਼ਾਲ ਸ਼ਰਧਾਂਜਲੀ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਪਿੰਡ ਸਹਿਜੜਾ (ਬਰਨਾਲਾ) ਵਿਖੇ ਹੋਇਆ | ਇਸ ਮੌਕੇ ਰਾਗੀ ਜਥਿਆਂ ਨੇ ਕੀਰਤਨ ਕੀਤਾ | ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਭਾਕਿਯੂ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਹਰ ਸੰਭਵ ਸਹਿਯੋਗ ਦਾ ਵਿਸ਼ਵਾਸ ਦੁਆਇਆ | ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਰਨਾਲਾ ਕੁਲਵੰਤ ਸਿੰਘ ਕੀਤੂ, ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਰਾਜਿੰਦਰ ਸਿੰਘ ਦਰਾਕਾ ਨੇ ਮਹਿੰਦਰ ਸਿੰਘ ਬਾਜਵਾ ਵਲੋਂ ਸ਼੍ਰੋਮਣੀ ਅਕਾਲੀ ਦਲ, ਕਿਸਾਨ ਸੰਘਰਸ਼ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਅਣਥੱਕ ਸੇਵਾਵਾਂ ਦੀ ਚਰਚਾ ਕਰਦਿਆਂ ਕਿਹਾ ਕਿ ਪਿਤਾ ਜੀ ਤੋਂ ਮਿਲੀ ਉਸਾਰੂ ਸੇਧ ਸਦਕਾ ਬੇਟਾ ਗਗਨਦੀਪ ਸਿੰਘ ਬਾਜਵਾ ਕਿਸਾਨ ਸੰਘਰਸ਼ ਤਹਿਤ ਕਿਸਾਨਾਂ ਦੀਆਂ ਭਖਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਤੇ ਲੋਕ ਭਲਾਈ ਦੇ ਕਾਰਜਾਂ 'ਚ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ | ਕਿਸਾਨੀ ਸੰਘਰਸ਼ਾਂ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਹੋਣਾ ਹੀ ਬਾਪੂ ਮਹਿੰਦਰ ਸਿੰਘ ਬਾਜਵਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਪਿਆਰੀ ਪੋਤਰੀ ਗੁਰਨੀਤ ਕੌਰ ਬਾਜਵਾ ਨੇ ਭਾਵਪੂਰਤ ਸ਼ਬਦਾਂ 'ਚ ਆਪਣੇ ਦਾਦਾ ਜੀ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ | ਸਾਬਕਾ ਸੈਨਿਕ ਵਿੰਗ ਦੇ ਸੂਬੇਦਾਰ ਜਰਨੈਲ ਸਿੰਘ ਬਾਜਵਾ ਨੇ ਵੱਡੀ ਗਿਣਤੀ ਪਹੁੰਚਣ 'ਤੇ ਵੱਖ-ਵੱਖ ਆਗੂਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਸਿੰਘ ਹਮੀਦੀ, ਜ਼ਿਲ੍ਹਾ ਦਿਹਾਤੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤਰਨਜੀਤ ਸਿੰਘ ਦੁੱਗਲ, ਸੂਬਾਈ ਕਿਸਾਨ ਆਗੂ ਗੁਰਨਾਮ ਸਿੰਘ ਠੀਕਰੀਵਾਲ, ਐਸ.ਐਚ.ਓ ਸਰਬਜੀਤ ਸਿੰਘ ਰੰਗੀਆਂ, ਚੇਅਰਮੈਨ ਸੁਖਵਿੰਦਰ ਦਾਸ ਕੁਰੜ, ਅਰੁਣ ਕੁਮਾਰ ਬਾਂਸਲ, ਗੁਰਪ੍ਰੀਤ ਸਿੰਘ ਅਣਖੀ, ਕਾਂਗਰਸੀ ਆਗੂ ਮਨਜੀਤ ਸਿੰਘ ਮਹਿਲ ਖ਼ੁਰਦ, ਐਡਵੋਕੇਟ ਜਸਵੀਰ ਸਿੰਘ ਖੇੜੀ, ਡਾ. ਪ੍ਰਵੀਨ ਸਿੰਗਲਾ, ਰੂਬਲ ਗਿੱਲ ਕੈਨੇਡਾ, ਡਾ. ਸੁਖਵਿੰਦਰ ਸਿੰਘ ਨਿਹਾਲੂਵਾਲ, ਜਥੇ: ਸੁਖਵਿੰਦਰ ਸਿੰਘ ਸੁੱਖਾ, ਗੁਰਧਿਆਨ ਸਿੰਘ ਬਾਜਵਾ, ਸੰਮਤੀ ਮੈਂਬਰ ਗੁਰਜੀਤ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ, ਰਣਜੀਤ ਸਿੰਘ ਕਲਾਲਾ, ਜਸਵਿੰਦਰ ਸਿੰਘ ਛੀਨੀਵਾਲ, ਸਰਬਜੀਤ ਸਿੰਘ ਸਹੌਰ, ਡਾ. ਜਰਨੈਲ ਸਿੰਘ ਸਹੌਰ, ਡਾ. ਸੁਖਦੀਪ ਸਿੰਘ ਗਿੱਲ, ਮਲਕੀਤ ਸਿੰਘ ਮੀਤਾ, ਅਮਰਜੀਤ ਸਿੰਘ ਬੱਸੀਆਂ, ਮਨਜੀਤ ਸਿੰਘ ਸਹਿਜੜਾ, ਸਰਪੰਚ ਬਲਵਿੰਦਰ ਸਿੰਘ ਧਾਲੀਵਾਲ, ਗੁਰਬਾਜ਼ ਸਿੰਘ ਰਾਏਸਰ, ਮਹਿੰਦਰ ਸਿੰਘ ਸਹਿਜੜਾ, ਬਾਬਾ ਭੁਪਿੰਦਰਪਾਲ ਸ਼ਰਮਾ, ਗੁਰਦੀਪ ਸਿੰਘ ਟਿਵਾਣਾ ਆਦਿ ਆਗੂਆਂ ਤੋਂ ਇਲਾਵਾ ਵੱਖ-ਵੱਖ ਇਕਾਈਆਂ ਦੇ ਆਗੂ, ਆਜ਼ਾਦ ਟੈਕਸੀ ਯੂਨੀਅਨ ਬਰਨਾਲਾ, ਗ੍ਰਾਮ ਪੰਚਾਇਤਾਂ, ਯੂਥ ਕਲੱਬਾਂ, ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ 'ਚ ਹਾਜ਼ਰ ਸਨ | ਅਖੀਰ 'ਚ ਬਾਜਵਾ ਪਰਿਵਾਰ ਵਲੋਂ ਮਹਿੰਦਰ ਸਿੰਘ ਬਾਜਵਾ ਨਮਿਤ ਵੱਖ-ਵੱਖ ਸੰਸਥਾਵਾਂ ਨੂੰ ਰਾਸ਼ੀ ਦਾਨ ਵਜੋਂ ਭੇਟ ਕੀਤੀ ਗਈ |