07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁਰਮੀਤ ਸਿੰਘ ਮੁੜ ਬਣੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਅਜੀਤ ਡੈਸਕ 30-01-2026
ਸੰਗਰੂਰ, 29 ਜਨਵਰੀ (ਦਮਨਜੀਤ ਸਿੰਘ)-ਗੁਰਦੁਆਰਾ ਸਾਹਿਬ ਸੰਤਪੁਰਾ ਸੰਗਰੂਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਇਲਾਕੇ ਦੀ ਸੰਗਤ ਵਲੋਂ ਸਰਬਸੰਮਤੀ ਨਾਲ ਕੀਤੀ ਗਈ | ਗੁਰੂ ਘਰ ਦੇ ਹਾਲ 'ਚ ਹੋਈ ਇਸ ਚੋਣ ਦੌਰਾਨ ਸੰਗਤ ਵਲੋਂ ਮੌਜੂਦਾ ਪ੍ਰਧਾਨ ਗੁਰਮੀਤ ਸਿੰਘ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਮੁੜ ਪ੍ਰਧਾਨ ਬਣਾਇਆ | ਸੰਗਤ ਵਲੋਂ ਦਿੱਤੀ ਇਸ ਜਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾ ਨਾਲੋਂ ਵੀ ਵੱਧ ਚੜ੍ਹ ਕੇ ਗੁਰੂ ਘਰ ਦੀ ਸੇਵਾ ਕਰਨਗੇ | ਗੁਰਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਪਹਿਲੇ ਕਾਰਜਕਾਲ ਦੌਰਾਨ ਕਈ ਕੰਮ ਕਰਵਾਏ ਗਏ ਹਨ ਅਤੇ ਰਹਿੰਦੇ ਕੰਮ ਸੰਗਤ ਦੇ ਸਹਿਯੋਗ ਨਾਲ ਹੁਣ ਨੇਪਰੇ ਚੜ੍ਹਾਏ ਜਾਵੇਗਾ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕੇ ਦੀ ਸੰਗਤ ਮੌਜੂਦ ਸੀ |

ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ 'ਚ 30 ਦੇ ਕਰੀਬ ਕਿਸਾਨ ਕਰ ਰਹੇ ਹਨ ਜੈਵਿਕ ਖੇਤੀ ਅਗਲੀ ਖ਼ਬਰ ਧਾਰਮਿਕ ਸਮਾਗਮ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।