ਸ਼ਹਿਣਾ, 29 ਜਨਵਰੀ (ਸੁਰੇਸ਼ ਗੋਗੀ)-ਆਯੁਸ਼ ਕਮਿਸ਼ਨਰ ਸ: ਦਿਲਰਾਜ ਸਿੰਘ ਡਾਇਰੈਕਟਰ ਆਯੁਰਵੈਦਾਂ ਪੰਜਾਬ ਡਾ. ਰਮਨ ਖੰਨਾ, ਡਾਇਰੈਕਟਰ ਹੋਮਿਉਪੈਥੀ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਅਮਨ ਕੌਂਸ਼ਲ, ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਡਾ. ਰਜੀਵ ਜਿੰਦੀਆ ਦੀ ਅਗਵਾਈ ਵਿਚ ਗੁਰੂ ਰਵਿਦਾਸ ਧਰਮਸ਼ਾਲਾ ਜੋਧਪੁਰ ਵਿਚ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ | ਕੈਂਪ ਦਾ ਆਗਾਜ਼ ਸਰਪੰਚ ਵੀਰਪਾਲ ਸਿੰਘ ਤੇ ਸਮੂਹ ਪੰਚਾਇਤ ਵਲੋਂ ਕੀਤਾ | ਇਸ ਕੈਂਪ 'ਚ ਆਯੁਰਵੈਦ ਵਿਭਾਗ ਵਲੋਂ 366 ਤੇ ਹੋਮਿਓਪੈਥਿਕ ਵਿਭਾਗ ਵਲੋਂ 220 ਮਰੀਜ਼ਾਂ ਦਾ ਚੈੱਕਅਪ ਕੀਤਾ | ਕੈਂਪ 'ਚ ਆਯੁਰਵੈਦ ਵਿਭਾਗ ਵਲੋਂ ਡਾ. ਅਮਨਦੀਪ ਸਿੰਘ ਨੋਡਲ ਅਫ਼ਸਰ, ਡਾ. ਹਰਜੋਤ ਕੁਮਾਰ ਸ਼ਰਮਾ, ਡਾ. ਸ਼ੀਤੂ ਢੀਂਗਰਾ ਵਲੋਂ ਮਰੀਜ਼ਾਂ ਦਾ ਨਿਰੀਖਣ ਕੀਤਾ ਅਤੇ ਨਵਰਾਜ ਸਿੰਘ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ, ਸਰਬਜੀਤ ਕੌਰ ਉਪ ਵੈਦ ਨੇ ਆਏ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ | ਹੋਮਿਓਪੈਥਿਕ ਵਿਭਾਗ ਵਲੋਂ ਡਾ. ਅਮਰਿੰਦਰ ਕੌਰ ਐਚ. ਐਮ. ਓ. ਨੇ ਮਰੀਜ਼ਾਂ ਦਾ ਨਿਰੀਖਣ ਕੀਤਾ | ਹੋਮਿਉਪੈਥੀ ਡਿਸਪੈਂਸਰ ਇੰਦਰਜੀਤ ਸਿੰਘ ਅਤੇ ਗੁਰਮੀਤ ਸਿੰਘ ਧਨੌਲਾ ਨੇ ਮਰੀਜ਼ਾਂ ਨੂੰ ਹੋਮਿਓਪੈਥਿਕ ਦਵਾਈਆਂ ਵੰਡੀਆਂ | ਇਸ ਮੌਕੇ ਸ਼੍ਰੀ ਵੀਰਪਾਲ ਸਿੰਘ ਸਰਪੰਚ ਤੇ ਸਮੂਹ ਗ੍ਰਾਮ ਪੰਚਾਇਤ ਪਿੰਡ ਜੋਧਪੁਰ ਵਲੋਂ ਸਮੁੱਚੀ ਮੈਡੀਕਲ ਟੀਮ ਦਾ ਧੰਨਵਾਦ ਕੀਤਾ ਤੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਿਹਤ ਸਹੂਲਤਾਂ ਨੂੰ ਘਰ-ਘਰ ਪਹਿਚਾਉਣ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ |