ਹੰਡਿਆਇਆ, 18 ਫਰਵਰੀ (ਗੁਰਜੀਤ ਸਿੰਘ ਖੱੁਡੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਤਹਿਤ ਕਿਸਾਨ ਆਗੂਆਂ ਦੇ ਘਰਾਂ ਵਿਚ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ | ਇਸੇ ਤਹਿਤ ਹੰਡਿਆਇਆ ਦੇ ਨੇੜਲੇ ਪਿੰਡ ਕੋਠੇ ਸਰਾਂ ਦੇ ਕਿਸਾਨ ਆਗੂ ਕਰਮਜੀਤ ਸਿੰਘ ਸਿੱਧੂ ਦੇ ਘਰ ਅੱਜ 5:30 ਵਜੇ ਸਵੇਰੇ ਪੁਲਿਸ ਚੌਕੀ ਹੰਡਿਆਇਆ ਦੇ ਸਮੂਹ ਸਟਾਫ਼ ਵਲੋਂ ਛਾਪੇਮਾਰੀ ਕੀਤੀ ਗਈ | ਇਸ ਸਬੰਧੀ ਕਰਮਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਮੈ ਘਰ ਨਹੀਂ ਸੀ ਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਕੇ ਪੁਲਿਸ ਵਾਪਸ ਚਲੀ ਗਈ |