ਤਪਾ ਮੰਡੀ, 18 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਫਿਰ ਬਠਿੰਡਾ ਜੇਲ੍ਹ ਵਿਚ ਬੰਦ ਦੋ ਕਿਸਾਨ ਆਗੂਆਂ ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚਾਉਕੇ ਨੂੰ ਰਿਹਾਅ ਕਰਾਉਣ ਲਈ ਡੀ.ਸੀ. ਦਫ਼ਤਰ ਬਠਿੰਡਾ ਦੇ ਅੱਗੇ ਪੱਕਾ ਧਰਨਾ ਦੇਣਾ ਸੀ | ਜਿਸ ਦੇ ਸੰਬੰਧ ਵਿਚ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਅਤੇ ਐਸ.ਪੀ. (ਡੀ) ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਹਾਈਟੈਕ ਨਾਕਾ ਲਗਾ ਕੇ ਪੂਰਾ ਇਲਾਕਾ ਪੁਲਿਸ ਛਾਉਣੀ 'ਚ ਤਬਦੀਲ ਕੀਤਾ ਗਿਆ | ਇਸ ਦੌਰਾਨ ਜਿੱਥੇ ਚੱਪੇ ਚੱਪੇ 'ਤੇ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਹੋਏ ਸਨ, ਉੱਥੇ ਦੂਜੇ ਪਾਸੇ ਮੁੱਖ ਮਾਰਗ 'ਤੇ ਤਿੰਨ ਲੇਅਰਾਂ ਦੇ ਵਿਚ ਬੈਰੀਕੇਡਿੰਗ, ਮਿੱਟੀ ਨਾਲ ਭਰੇ ਟਿੱਪਰ, ਫਾਇਰ ਬਿ੍ਗੇਡ, ਅੱਥਰੂ ਗੈਸ ਦੇ ਗੋਲਿਆਂ ਵਾਲੀਆਂ ਬੱਸਾਂ, ਐਂਬੂਲੈਂਸ ਆਦਿ ਦੇ ਪ੍ਰਬੰਧ ਕੀਤੇ ਹੋਏ ਸਨ ਤਾਂ ਜੋ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਸਕੇ | ਜਦ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਇਹ ਪੁਖਤਾ ਪ੍ਰਬੰਧ ਕੀਤੇ ਗਏ ਹਨ | ਇਸ ਦੌਰਾਨ ਮੁੱਖ ਮਾਰਗ ਦੀਆਂ ਦੋਨੋਂ ਸਾਈਡਾਂ 'ਤੇ ਟਰੈਫਿਕ ਨਿਰਵਿਘਨ ਚਾਲੂ ਰਿਹਾ | ਉਧਰ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਵੱਡੀ ਗਿਣਤੀ 'ਚ ਪਿੰਡ ਧੌਲਾ ਵਿਖੇ ਮੌਜੂਦ ਰਹੇ | ਡਿਊਟੀ ਮੈਜਿਸਟਰੇਟ ਵਜੋਂ ਐਸ.ਡੀ.ਐਮ. ਤਪਾ ਆਯੂਸ਼ ਗੋਇਲ, ਤਹਿਸੀਲਦਾਰ ਓਾਕਾਰ ਸਿੰਘ ਤਪਾ ਆਦਿ ਵੀ ਮੌਕੇ 'ਤੇ ਮੌਜੂਦ ਰਹੇ | ਪੁਲਿਸ ਅਧਿਕਾਰੀਆਂ ਵਿਖ ਐਸ.ਪੀ. ਸੋਹਣ ਲਾਲ, ਡੀ.ਐਸ.ਪੀ ਗੁਰਪ੍ਰੀਤ ਸਿੰਘ ਸਿੱਧੂ ਤਪਾ, ਡੀ.ਐਸ.ਪੀ ਸਤਬੀਰ ਸਿੰਘ ਬੈਂਸ ਬਰਨਾਲਾ, ਡੀ.ਐਸ.ਪੀ ਰਜਿੰਦਰਪਾਲ ਸਿੰਘ ਬਰਨਾਲਾ, ਡੀ.ਐਸ.ਪੀ ਬਲਜੀਤ ਸਿੰਘ ਢਿੱਲੋ, ਡੀ.ਐਸ.ਪੀ ਕੁਲਵੰਤ ਸਿੰਘ, ਡੀ.ਐਸ.ਪੀ. ਜਸਪਾਲ ਸਿੰਘ ਮਹਿਲ ਕਲਾਂ, ਡੀ.ਐਸ.ਪੀ ਮੈਡਮ ਜਸਵਿੰਦਰ ਕੌਰ, ਇੰਸਪੈਕਟਰ ਬਲਜੀਤ ਸਿੰਘ ਸੀ.ਆਈ.ਏ ਬਰਨਾਲਾ, ਥਾਣਾ ਮੁਖੀ ਸ਼ਰੀਫ ਖਾਨ, ਇੰਸਪੈਕਟਰ ਜਗਜੀਤ ਘੁਮਾਣ, ਥਾਣਾ ਸ਼ਹਿਣਾ ਦੀ ਮੁਖੀ ਸਬ ਇੰਸਪੈਕਟਰ ਮੈਡਮ ਰੇਨੂੰ ਪਰੋਚਾ, ਥਾਣਾ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਭਦੌੜ, ਥਾਣਾ ਮੁਖੀ ਬਲਵਿੰਦਰ ਸਿੰਘ ਰੂੜੇਕੇ ਕਲਾਂ, ਥਾਣਾ ਮੁਖੀ ਲਖਵੀਰ ਸਿੰਘ ਧਨੌਲਾ, ਥਾਣਾ ਮੁਖੀ ਸਰਬਜੀਤ ਸਿੰਘ ਮਹਿਲ ਕਲਾਂ, ਥਾਣਾ ਮੁਖੀ ਲਖਵਿੰਦਰ ਸਿੰਘ ਬਰਨਾਲਾ ਸਿਟੀ-1, ਥਾਣਾ ਮੁਖੀ ਚਰਨਜੀਤ ਸਿੰਘ ਸਿਟੀ ਟੂ, ਇੰਸਪੈਕਟਰ ਗੁਰਵਿੰਦਰ ਸਿੰਘ, ਸਬ ਇੰਸਪੈਕਟਰ ਨਿਰਮਲ ਸਿੰਘ, ਇੰਸਪੈਕਟਰ ਸ਼ੇਰਵਿੰਦਰ ਸਿੰਘ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ, ਸਹਾਇਕ ਥਾਣੇਦਾਰ ਮਨਜਿੰਦਰ ਸਿੰਘ, ਸਹਾਇਕ ਥਾਣੇਦਾਰ ਸੁਖਚੈਨ ਸਿੰਘ, ਸਹਾਇਕ ਥਾਣੇਦਾਰ ਬਲਕਰਨ ਸਿੰਘ ਆਦਿ ਵੱਡੀ ਗਿਣਤੀ 'ਚ ਪੁਲਿਸ ਬਲ ਤੈਨਾਤ ਸੀ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 6 ਫਰਵਰੀ ਨੂੰ ਬਠਿੰਡਾ ਜਾਣ ਲਈ ਵਹੀਰਾ ਘਤੀਆਂ ਸਨ | ਜਿਨ੍ਹਾਂ ਨੂੰ ਪੁਲਿਸ ਵਲੋਂ ਇਸੇ ਹਾਈਟੈਕ ਨਾਕੇ 'ਤੇ ਹੀ ਬਠਿੰਡਾ ਜਾਣ ਤੋਂ ਰੋਕਿਆ ਗਿਆ, ਜਿਸ ਤੋਂ ਬਾਅਦ ਜਥੇਬੰਦੀ ਵਲੋਂ ਹਾਈਟੈਕ ਨਾਕੇ 'ਤੇ ਦੇਰ ਰਾਤ ਧਰਨਾ ਲਗਾ ਕੇ ਆਪਣਾ ਰੋਸ ਜਾਹਰ ਕੀਤਾ ਸੀ |