18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸੁਤੰਤਰਤਾ ਸੰਗਰਾਮੀ ਅਜੈਬ ਸਿੰਘ ਸਰਕਾਰੀ ਸਕੂਲ ਹਰੀਗੜ੍ਹ ਵਿਖੇ ਪਲਾਸਟਿਕ ਦੀ ਵਰਤੋਂ ਨਾ ਕਰਨ ਸੰਬੰਧੀ ਵਰਕਸ਼ਾਪ ਲਗਾਈ <br/>

ਅਜੀਤ ਡੈਸਕ 19-02-2026
ਧਨੌਲਾ, 18 ਫਰਵਰੀ (ਜਤਿੰਦਰ ਸਿੰਘ ਧਨੌਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ੍ਹ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਪਲਾਸਟਿਕ ਦੀ ਵਰਤੋਂ ਦੀ ਮਨਾਹੀ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਇਸ ਮੌਕੇ ਰਿਸੋਰਸ ਪਰਸਨ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪਲਾਸਟਿਕ ਦੇ ਉਤਪਾਦਾਂ ਨੂੰ ਸੜਨ ਲਈ ਲੰਬਾ ਸਮਾਂ ਲੱਗਦਾ ਹੈ ਜਿਸ ਕਰ ਕੇ ਧਰਤੀ 'ਤੇ ਪਲਾਸਟਿਕ ਦੇ ਕੂੜੇ ਦਾ ਵੱਡਾ ਭੰਡਾਰ ਜਮ੍ਹਾਂ ਹੋ ਜਾਂਦਾ ਹੈ | ਇਸ ਕੂੜੇ ਨਾਲ ਮਨੁੱਖਾਂ ਤੋਂ ਇਲਾਵਾ ਪਸ਼ੂ ਵੀ ਪ੍ਰਭਾਵਿਤ ਹੁੰਦੇ ਹਨ | ਉਨ੍ਹਾਂ ਦੱਸਿਆ ਕਿ ਪਲਾਸਟਿਕ ਦੇ ਕਣ ਬਹੁਤ ਬਰੀਕ ਹੁੰਦੇ ਹਨ ਜਿਹੜੇ ਸਾਡੇ ਸਰੀਰ ਅੰਦਰ ਜਾ ਕੇ ਭਾਰੀ ਨੁਕਸਾਨ ਕਰਦੇ ਹਨ | ਉਨ੍ਹਾਂ ਦੱਸਿਆ ਕਿ ਨਿਕਾਸੀ ਪਾਣੀ ਦੀ ਸਮੱਸਿਆ ਹਰ ਸ਼ਹਿਰ ਪਿੰਡ ਅੰਦਰ ਫੈਲੀ ਹੋਈ ਹੈ | ਡਿਸਪੋਜ਼ੇਬਲ ਪਲਾਸਟਿਕ ਦੀ ਵਧ ਰਹੀ ਵਰਤੋਂ ਤੇ ਪਲਾਸਟਿਕ ਨਾਲ ਪੈ ਰਿਹਾ ਖਿਲਾਰਾ ਸਿੱਧੇ ਤੌਰ 'ਤੇ ਬਿਮਾਰੀਆਂ ਨੂੰ ਜਨਮ ਦਿੰਦਾ ਹੈ | ਪਲਾਸਟਿਕ ਦਾ ਨਿਕਾਸੀ ਨਾਲੀਆਂ ਵਿਚ ਫਸਣਾ ਅਤੇ ਗੰਦਗੀ ਫੈਲਾਉਣਾ ਮੁੱਖ ਕਾਰਨ ਮੰਨਿਆ ਜਾਂਦਾ ਹੈ | ਮਾਹਿਰਾਂ ਨੇ ਆਖਿਆ ਕਿ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਕਰਨ ਦੀ ਜ਼ਰੂਰਤ ਹੈ | ਇਸ ਮੌਕੇ ਰੀਤਾ ਰਾਣੀ, ਸੁਰਜੀਤ ਕੌਰ, ਕੁਲਜੀਤ ਕੌਰ, ਰਾਜਨ ਜੋਤ ਕੌਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਬਿੱਟੂ ਦੀਵਾਨਾ ਨੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਅਹੁਦੇਦਾਰਾਂ ਦੀ ਪਹਿਲੀ ਸੂਚੀ... ਅਗਲੀ ਖ਼ਬਰ ਮੌੜ ਨਾਭਾ ਵਿਖੇ ਸਖੀ ਸਰਵਰ ਦੀ ਦਰਗਾਹ 'ਤੇ ਦੋ ਰੋਜ਼ਾ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।