18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਗੁਰਦੁਆਰਾ ਕਾਲਾਮਾਲਾ ਸਾਹਿਬ ਵਿਖੇ ਇਕੋਤਰੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 19-02-2026
ਮਹਿਲ ਕਲਾਂ, 18 ਫਰਵਰੀ (ਅਵਤਾਰ ਸਿੰਘ ਅਣਖੀ)-ਇਤਿਹਾਸਿਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਸਾਲਾਨਾ ਇਕੋਤਰੀ ਸਮਾਗਮ ਗੁਰਦੁਆਰਾ ਕਾਲਾਮਾਲਾ ਸਾਹਿਬ ਕਮੇਟੀ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ: ਜੱਸਾ ਸਿੰਘ ਆਹਲੂਵਾਲੀਆ ਗੁਰਮਤਿ ਸੰਗੀਤ ਵਿਦਿਆਲਾ ਕਾਲਾਮਾਲਾ ਸਾਹਿਬ ਦੇ ਵਿਦਿਆਰਥੀਆਂ ਦੇ ਰਾਗੀ ਜਥੇ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਵਿਸ਼ੇਸ਼ ਤੌਰ 'ਤੇ ਪਹੁੰਚੇ ਸੰਤ ਬਾਬਾ ਓਾਕਾਰ ਸਿੰਘ (ਸੰਤ ਭਵਨ ਕੁਟੀਆ ਬੇਰ ਖੁਰਦ) ਨੇ ਕਥਾ ਕੀਰਤਨ ਦੁਆਰਾ ਸਮੂਹ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਸਿੱਖਿਆ ਅਨੁਸਾਰ ਗੁਰਸਿੱਖੀ ਜੀਵਨ ਧਾਰਨ ਕਰ ਕੇ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਮਾਪਿਆਂ ਨੂੰ ਆਪਣੇ ਨਿੱਕੀ ਉਮਰ ਦੇ ਬੱਚਿਆਂ ਨੂੰ ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ ਦੇ ਜੀਵਨ ਦੀਆਂ ਸਾਖੀਆਂ ਸੁਣਾ ਕੇ ਗੁਰਮਤਿ 'ਚ ਪਰਪੱਕ ਬਣਾਉਣ ਦੀ ਅਪੀਲ ਕੀਤੀ | ਸਰਪੰਚ ਗੁਰਦੀਪ ਸਿੰਘ ਬਾਬਾ, ਪ੍ਰਧਾਨ ਕੁਲਵੰਤ ਸਿੰਘ ਸੂਮ, ਭਾਈ ਜਸਵੀਰ ਸਿੰਘ ਮਾਣਕੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਾਲਾਮਾਲਾ ਸਾਹਿਬ ਦੇ ਇਤਿਹਾਸ ਬਾਰੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਸੱਚਖੰਡ ਵਾਸੀ ਬਾਬਾ ਮੱਲ ਸਿੰਘ ਕਾਲਾਮਾਲਾ ਸਾਹਿਬ ਅਤੇ ਸੰਤ ਜਸਵੀਰ ਸਿੰਘ ਖ਼ਾਲਸਾ ਵਲੋਂ ਲੰਬੇ ਸਮੇਂ ਤੋਂ ਚਲਾਈ ਗਈ ਪਰੰਪਰਾ ਅਨੁਸਾਰ ਇਸ ਅਸਥਾਨ ਉਪਰ ਧਾਰਮਿਕ ਸਮਾਗਮ ਕਰਵਾ ਕੇ ਸੰਗਤਾਂ ਨੂੰ ਗੁਰਸਿੱਖੀ ਨਾਲ ਜੋੜਨ ਦੇ ਕਾਰਜ ਨਿਰੰਤਰ ਜਾਰੀ ਰੱਖੇ ਜਾਣਗੇ | ਇਸ ਮੌਕੇ ਸਮੂਹ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ, ਵੱਖ-ਵੱਖ ਨਾਮਵਰ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਗੁਰਦੇਵ ਸਿੰਘ ਕਾਰ ਸੇਵਾ, ਬਾਬਾ ਮੁਖ਼ਤਿਆਰ ਸਿੰਘ ਖੰਨਾ, ਭਾਈ ਬਲਤੇਜ ਸਿੰਘ ਯੂ.ਐਸ.ਏ., ਭਾਈ ਗੁਰਮੀਤ ਸਿੰਘ ਪੰਡੋਰੀ, ਸਤਪਾਲ ਸਿੰਘ ਤਲਵੰਡੀ, ਇੰਚਾਰਜ ਗੁਰਜੰਟ ਸਿੰਘ ਛੀਨੀਵਾਲ, ਬਲਵੰਤ ਸਿੰਘ ਮਹੇਰਨਾ, ਬਲਜੀਤ ਸਿੰਘ ਪੰਡੋਰੀ, ਭਾਈ ਜਗਸੀਰ ਸਿੰਘ ਖ਼ਾਲਸਾ, ਬਾਬਾ ਧਰਮ ਸਿੰਘ, ਪ੍ਰਧਾਨ ਜਗਤਾਰ ਸਿੰਘ ਪੰਡੋਰੀ, ਸੁਖਵਿੰਦਰ ਸਿੰਘ ਬਿੰਦਰ, ਬੀਬੀ ਪਰਮਜੀਤ ਕੌਰ ਭੱਠਲ, ਮਾਤਾ ਸੁਰਜੀਤ ਕੌਰ, ਕਰਮਜੀਤ ਕਰਮਾਂ, ਪ੍ਰਧਾਨ ਰਾਜ ਸਿੰਘ ਮਨਸੂਰਾਂ, ਬਹਾਦਰ ਸਿੰਘ ਖ਼ਾਲਸਾ ਸਾਊਾਡ, ਬਲਵੀਰ ਸਿੰਘ ਨਾਮਧਾਰੀ, ਭੋਲਾ ਸਿੰਘ ਭੱਠਲ, ਬਲਵੀਰ ਸਿੰਘ, ਜਗਜੀਤ ਸਿੰਘ, ਸ਼ਿੰਗਾਰਾ ਸਿੰਘ, ਭੋਲਾ ਸਿੰਘ ਫ਼ੌਜੀ, ਜਰਨੈਲ ਸਿੰਘ, ਸੁਖਵਿੰਦਰ ਸਿੰਘ, ਗੁਰਮੇਲ ਸਿੰਘ, ਹਰਜੰਟ ਸਿੰਘ ਫ਼ੌਜੀ, ਗੁਰਮੇਲ ਸਿੰਘ ਮੱਲੀਆਂ, ਕਿ੍ਸ਼ਨ ਸਿੰਘ, ਹਰਦੀਪ ਸਿੰਘ ਪਿੱਲਾ, ਗੁਰਦੀਪ ਸਿੰਘ ਟਿਵਾਣਾ, ਸੁਦਾਗਰ ਸਿੰਘ ਚਹਿਲ, ਯਾਦਵਿੰਦਰ ਸਿੰਘ ਯਾਦੂ, ਸੁਖਦੇਵ ਸਿੰਘ ਸੈਕਟਰੀ, ਸਫ਼ਾਈ ਸੇਵਾ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪੀਤਾ, ਮੁਖ਼ਤਿਆਰ ਸਿੰਘ ਛਾਪਾ, ਬਾਬਾ ਬਖ਼ਸ਼ੀਸ਼ ਸਿੰਘ ਕਸਬਾ, ਪਿ੍ਥੀ ਸਿੰਘ, ਗੁਰਦੀਪ ਸਿੰਘ ਕਾਲਾ, ਭਾਈ ਧਰਮਪਾਲ ਸਿੰਘ ਲੋਹਗੜ੍ਹ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਬਰੌਡਵੇ ਪਬਲਿਕ ਸਕੂਲ, ਮਨਾਲ ਵਿਖੇ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਬਿੱਟੂ ਦੀਵਾਨਾ ਨੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਅਹੁਦੇਦਾਰਾਂ ਦੀ ਪਹਿਲੀ ਸੂਚੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।