18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮਨਿਸਟਰੀਅਲ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 19-02-2026
ਬਰਨਾਲਾ, 18 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਮਨਿਸਟਰੀਅਲ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਅੱਗੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਮਨਿਸਟਰੀਅਲ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤਰਸੇਮ ਭੱਠਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਹੁਣ ਤੱਕ ਮੁਲਾਜ਼ਮਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ | ਜਿਸ ਕਰ ਕੇ ਸਰਕਾਰ ਖ਼ਿਲਾਫ਼ ਮੁਲਾਜ਼ਮ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਜਟ-2026 ਵਿਚ ਮੁਲਾਜ਼ਮ ਵਰਗ ਦੀਆਂ ਮੰਗਾਂ ਦਾ ਨਿਪਟਾਰਾ ਕਰਨਾ ਬਣਦਾ ਹੈ | ਇਸ ਤੋਂ ਇਲਾਵਾ ਅਫ਼ਸੋਸ ਦੀ ਗੱਲ ਇਹ ਹੈ ਕਿ ਅੱਜ ਪੰਜਾਬ ਬਾਕੀ ਸਾਰੇ ਸੂਬਾ ਨਾਲੋਂ 16 ਪ੍ਰਤੀਸ਼ਤ ਘੱਟ ਡੀ.ਏ ਲੈ ਰਿਹਾ ਹੈ ਅਤੇ ਕਲੈਰੀਕਲ ਕੇਡਰ ਨਾਲ ਸਬੰਧਿਤ ਮੁੱਖ ਮੰਗ ਜੋ ਕਿ 5ਵੇਂ ਪੇਅ ਕਮਿਸ਼ਨ ਨਾਲ 3200 ਗ੍ਰੇਡ-ਪੇ ਸੀ ਪ੍ਰੰਤੂ 6ਵੇਂ ਪੇਅ ਕਮਿਸ਼ਨ ਵਿਚ ਕਲਰਕ ਨੂੰ 1900 ਲੇਵਲ 'ਤੇ ਹੀ ਖੜ੍ਹਾ ਕਰ ਦਿੱਤਾ ਹੈ ਜੋ ਕਿ ਸਰਾਸਰ ਗ਼ਲਤ ਅਤੇ ਧੱਕਾ ਹੈ | ਉਨ੍ਹਾਂ ਕਿਹਾ ਕਿ ਅਗਰ-2026 ਦੇ ਬਜਟ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਤਿੱਖੇ ਸੰਘਰਸ਼ ਕੀਤੇ ਜਾਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸ਼ਰਮਾ ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਰਮਲਜੀਤ ਸਿੰਘ ਚਾਨੇ ਨੇ ਕਿਹਾ ਕਿ ਪੰਜਾਬ ਦੀ ਮੁਲਾਜ਼ਮਾਂ ਦੀ ਮੁੱਖ ਪੁਰਾਣੀ ਪੈਨਸ਼ਨ ਬਹਾਲ ਕਰਨਾ ਸੀ ਜੋ ਕਿ 4 ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋਈ ਸਗੋਂ ਇਸ ਦੇ ਉਲਟ 17 ਜੁਲਾਈ 2020 ਦੇ ਪੱਤਰ ਜਾਰੀ ਕਰ ਦਿੱਤੇ ਗਏ | ਜਿਸ ਕਾਰਨ ਨਵੇਂ ਮੁਲਾਜ਼ਮਾਂ ਦਾ ਭਾਰੀ ਨੁਕਸਾਨ ਹੋਇਆ | ਇਸ ਮੌਕੇ ਮੱਖਣ ਸਿੰਘ ਵਿੱਤ ਸਕੱਤਰ, ਸੁਖਜੀਤ ਸਿੰਘ ਸੰਧੂ ਪ੍ਰੈਸ ਸਕੱਤਰ, ਮਨਜਿੰਦਰ ਸਿੰਘ ਅÏਲਖ, ਸੀਨੀਅਰ ਮੀਤ ਪ੍ਰਧਾਨ, ਗੁਰਜੀਤ ਸਿੰਘ, ਨਰਪਿੰਦਰ ਸਿੰਘ, ਕਰਨਵੀਰ ਸਿੰਘ ਭੱਠਲ, ਮਿਸ ਮਨਜੀਤ ਕੌਰ, ਰਣਜੀਤ ਸਿੰਘ ਭੰਮ, ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸਾਂਝੀ ਸੰਘਰਸ਼ ਕਮੇਟੀ ਬਰਨਾਲਾ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਬਰੌਡਵੇ ਪਬਲਿਕ ਸਕੂਲ, ਮਨਾਲ ਵਿਖੇ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।