18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪਿੰਡ ਗਹਿਲ ਦੇ ਸਰਕਾਰੀ ਹਾਈ ਸਕੂਲ ਦੇ ਅਧਿਆਪਕਾਂ ਦੀਆਂ 18 ਅਸਾਮੀਆਂ ਵਿਚੋਂ 10 ਖ਼ਾਲੀ

ਅਜੀਤ ਡੈਸਕ 19-02-2026
ਟੱਲੇਵਾਲ, 18 ਫਰਵਰੀ (ਸੋਨੀ ਚੀਮਾ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇਤਿਹਾਸਕ ਪਿੰਡ ਗਹਿਲ ਦੇ ਸਰਕਾਰੀ ਹਾਈ ਸਕੂਲ ਦੀਆਂ ਕੱੁਲ 18 ਅਸਾਮੀਆਂ ਵਿਚੋਂ ਸਮੇਤ ਮੱੁਖ ਅਧਿਆਪਕ 10 ਅਸਾਮੀਆਂ ਖ਼ਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਵੱਡੀ ਖੜੋਤ ਆ ਚੱੁਕੀ ਹੈ | ਜ਼ਿਕਰਯੋਗ ਹੈ ਕਿ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਇਸ ਧਰਤੀ 'ਤੇ ਬਣੇ ਸਰਕਾਰੀ ਹਾਈ ਸਕੂਲ ਵਿਚ ਲੰਬੇ ਸਮੇਂ ਤੋਂ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ ਹਨ ਜਿਸ ਦੇ ਚੱਲਦਿਆਂ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਾ ਹੋਇਆ ਹੈ | ਜ਼ਿਕਰਯੋਗ ਹੈ ਕਿ ਸਕੂਲ ਵਿਚ ਅਧਿਆਪਕਾਂ ਸਮੇਤ ਹੋਰ ਮੁਲਾਜ਼ਮਾਂ ਦੀਆਂ ਕੱੁਲ 18 ਅਸਾਮੀਆਂ ਹਨ, ਪਰ ਪਿਛਲੇ ਸਮੇਂ ਤੋਂ ਮੱੁਖ ਅਧਿਆਪਕ ਸਮੇਤ ਦੋ ਐਸ.ਐਸ.ਟੀ, ਇਕ ਗਣਿਤ ਅਧਿਆਪਕ, ਹਿੰਦੀ ਅਧਿਆਪਕ ਤੋਂ ਇਲਾਵਾ ਕਲਰਕ, ਸਵੀਪਰ, ਸੇਵਾਦਾਰ ਅਤੇ ਚੌਕੀਦਾਰ ਦੀਆਂ ਪੋਸਟਾਂ ਪਿਛਲੇ ਲੰਬੇ ਸਮੇਂ ਤੋਂ ਖ਼ਾਲੀ ਹਨ ਅਤੇ ਹੁਣ ਸਕੂਲ ਦੇ 150 ਤੋਂ ੳੱੁਪਰ ਵਿਦਿਆਰਥੀਆਂ ਨੂੰ ਸਿਰਫ਼ 8 ਅਧਿਆਪਕ ਪੜਾ ਰਹੇ ਹਨ | ਜਿਸ ਕਾਰਨ ਉਨ੍ਹਾਂ ਨੂੰ ਪੜ੍ਹਾਈ ਕਰਨ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਕੂਲ ਵਿਚ ਸਹੀ ਢੰਗ ਨਾਲ ਪੜ੍ਹਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਪੜ੍ਹਾਈ ਪੂਰਾ ਕਰਨ ਲਈ ਵੱਖ-ਵੱਖ ਵਿਸ਼ਿਆਂ ਦੀ ਟਿਊਸ਼ਨ ਵੀ ਰੱਖਣੀ ਪੈ ਰਹੀ ਹੈ, ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਅਗਲੀ ਪੜਾਈ ਉਨ੍ਹਾਂ ਨੂੰ ਦੁਬਾਰਾ ਫਿਰ ਪ੍ਰਾਈਵੇਟ ਸਕੂਲਾਂ ਵਿਚ ਦਾਖਲਾ ਲੈ ਕੇ ਪੂਰੀ ਕਰਨੀ ਪਵੇਗੀ | ਭਾਵੇਂ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਮੱੁਚੀਆਂ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਜਾ ਰਹੇ ਹਨ, ਪਰ ਅਧਿਆਪਕਾਂ ਦੀ ਘਾਟ ਦੇ ਬਾਵਜੂਦ ਸਰਕਾਰ ਅਧਿਆਪਕਾਂ ਨੂੰ ਬੀ.ਐਲ.ਓਜ, 10 ਲੱਖ ਦੇ ਸਿਹਤ ਬੀਮੇ ਸਮੇਤ ਹੁਣ ਐਸ.ਆਈ.ਆਰ ਤਹਿਤ ਲੋਕਾਂ ਦਾ ਡਾਟਾ ਇਕੱਠਾ ਕਰਨ ਲਈ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਜਿਸ ਕਾਰਨ ਪੇਪਰਾਂ ਦੇ ਦਿਨਾਂ ਵਿਚ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਬਿਜਾਏ ਸਰਕਾਰੀ ਫ਼ਰਮਾਨ ਪੂਰੇ ਕਰਨ ਵਿਚ ਲੱਗੇ ਹੋਏ ਹਨ | ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ | ਇਸੇ ਤਰ੍ਹਾਂ ਮਾਣਯੋਗ ਸੁਪਰੀਮ ਕੋਰਟ ਨੇ ਵੀ ਸਮੁੱਚੇ ਅਧਿਆਪਕਾਂ ਨੂੰ ਟੈਟ ਪਾਸ ਕਰਨ ਸਬੰਧੀ ਹਦਾਇਤ ਕੀਤੀ ਅਤੇ ਸਰਕਾਰ ਵਲੋਂ ਇਸ ਸਬੰਧੀ ਵਿਧਾਨ ਸਭਾ ਵਿਚ ਮਤਾ ਵੀ ਪਾਇਆ ਗਿਆ ਕਿ ਅਧਿਆਪਕ ਟੈਟ ਦਾ ਪੇਪਰ ਦੇਣ, ਪਰ ਜਿੱਥੇ ਹੁਣ ਦਸਵੀਂ ਕਲਾਸ ਦੇ ਪੇਪਰ ਚੱਲ ਰਹੇ ਹਨ, ੳੱੁਥੇ ਅਗਲੇ ਮਹੀਨੇ ਹੋਰ ਕਲਾਸਾਂ ਦੇ ਪੇਪਰ ਵੀ ਹੋਣਗੇ, ਪਰ ਅਧਿਆਪਕ ਵਿਦਿਆਰਥੀਆਂ ਨੂੰ ਪੜਾਉਣ ਦੇ ਨਾਲ-ਨਾਲ ਆਪਣੇ ਟੈਟ ਦੇ ਪੇਪਰ ਦੀ ਤਿਆਰੀ ਵਿਚ ਵੀ ਰੁੱਝੇ ਹੋਏ ਹਨ, ਜੋ ਉਨ੍ਹਾਂ ਅਗਲੇ ਮਹੀਨੇ ਦੇਣਾ ਹੈ | ਇਨ੍ਹਾਂ ਕਾਰਨ ਕਰ ਕੇ ਜਿੱਥੇ ਵਿਦਿਆਰਥੀਆਂ ਦੀ ਪੜਾਈ ਦਾ ਨੁਕਸਾਨ ਹੋ ਰਿਹਾ ਹੈ, ੳੱੁਥੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਧਿਆਪਕਾਂ ਦੀ ਲੋੜ ਮੁਤਾਬਿਕ ਭਰਤੀ ਕਰੇ ਤੇ ਉਨ੍ਹਾਂ ਨੂੰ ਢੁਕਵੇਂ ਥਾਂ ਤਾਇਨਾਤੀ ਦਿੱਤੀ ਜਾਵੇ | ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾਵੇ ਨਹੀਂ ਤਾਂ, ਪੰਜਾਬ ਦੇ ਸਿੱਖਿਆ ਖੇਤਰ ਦਾ ਪੱਧਰ ਡਿਗਦਾ ਹੀ ਜਾਵੇਗਾ, ਜਿਸ ਦਾ ਨੁਕਸਾਨ ਵਿਦਿਆਰਥੀਆਂ ਨੂੰ ਹੀ ਝੱਲਣਾ ਪਏਗਾ | ਇਸ ਸਬੰਧੀ ਜਦੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਇੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਅਧਿਆਪਕ ਪੂਰੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਕਤ ਸਕੂਲ ਵਿਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਇਕ ਵਿਅਕਤੀ ਕੋਲੋਂ 10.60 ਗਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਰੋਜ਼ੋਵੈਲੀ ਸਕੂਲ ਚੀਮਾ-ਜੋਧਪੁਰ ਵਿਖੇ ਵਿਦਿਆਰਥੀਆਂ ਨੂੰ ਮੋਬਾਈਲ ਅਤੇ ਸੋਸ਼ਲ ਐਪ ਦੀ ਵਰਤੋਂ ਦੇ ਨੁਕਸਾਨਾਂ ਤੋਂ ਕੀਤਾ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।