18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਨਸ਼ੀਲੇ ਕੈਪਸੂਲ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਅਜੀਤ ਡੈਸਕ 21-02-2026
ਬਰਨਾਲਾ, 20 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 600 ਨਸ਼ੀਲੇ ਕੈਪਸੂਲ, 14 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਰਣਜੀਤ ਸਿੰਘ ਵਾਸੀ ਬੀਹਲਾ, ਮੁਹੰਮਦ ਇਮਰਾਨ ਵਾਸੀ ਬਰਨਾਲਾ ਨਸ਼ਾ ਵੇਚਣ ਦੇ ਆਦੀ ਹੈ ਜੋ ਕਿ ਅੱਜ ਵੀ ਭਾਰੀ ਮਾਤਰਾ ਵਿਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਵਿਅਕਤੀਆਂ ਨੂੰ 600 ਕੈਪਸੂਲਾਂ, 14 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਤਿੰਨ ਜਣੇ ਕਾਬੂ ਅਗਲੀ ਖ਼ਬਰ ਪੰਥਕ ਸਿਧਾਂਤਾਂ 'ਤੋਂ ਡਿਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਢੀਂਡਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।