25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦੈਵਿਕ ਗਰਗ ਨੇ ਸੋਨ ਤਗਮਾ ਜਿੱਤਿਆ

ਅਜੀਤ ਡੈਸਕ 23-02-2026
ਬਰਨਾਲਾ, 22 ਫਰਵਰੀ (ਅਸ਼ੋਕ ਭਾਰਤੀ) -ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਨੇ ਸਿਲਵਰ ਜ਼ੋਨ ਫਾਉਂਡੇਸ਼ਨ ਵਲੋਂ ਕਰਵਾਈ ਇੰਟਰਨੈਸ਼ਨਲ ਰੀਜਨਿੰਗ ਅਤੇ ਐਪਟੀਟਿਊਟ ਉਲਪਿੰਅਡ ਪ੍ਰੀਖਿਆ ਵਿਚ ਸੋਨੇ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਹ ਜਾਣਕਾਰੀ ਸੰਸਥਾ ਦੀ ਪਿ੍ੰਸੀਪਲ ਸ੍ਰੀਮਤੀ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਹੋਣਹਾਰ 8ਵੀਂ ਜਮਾਤ ਦੇ ਹੋਣਹਾਰ ਦੈਵਿਕ ਗਰਗ ਨੇ ਸੋਨ ਤਗਮਾ ਜਿੱਤਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਸ੍ਰੀਮਤੀ ਗੀਤਾ ਅਰੋੜਾ, ਨਿਖਿਲ ਅਰੋੜਾ ਤੇ ਪਿ੍ੰਸੀਪਲ ਸ੍ਰੀਮਤੀ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਰੇਹੜੀ ਦੀ ਕੀਤੀ ਤੋੜਫੋੜ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਵਿਧਾਇਕ ਉਗੋਕੇ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।