25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪਿੰਡ ਚੀਮਾ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਔਰਤਾਂ ਦਾ ਦੂਜਾ ਜਥਾ ਰਵਾਨਾ

ਅਜੀਤ ਡੈਸਕ 23-02-2026
ਟੱਲੇਵਾਲ, 22 ਫਰਵਰੀ (ਸੋਨੀ)-ਪਿੰਡ ਚੀਮਾ ਤੋਂ ਸ੍ਰੀ ਮੁਕਤਸਰ ਸਾਹਿਬ ਗੁਰਦੁਆਰਾ ਟੱੁਟੀ ਗੰਢੀ ਸਾਹਿਬ ਦੇ ਦਰਸ਼ਨਾਂ ਲਈ ਅੱਜ ਪਿੰਡ ਦੇ ਵੱਡਾ ਗੁਰਦੁਆਰਾ ਸਾਹਿਬ ਤੋਂ ਦੂਜਾ ਜਥਾ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਮਾ: ਕੁਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪਿੰਡ ਦੀਆਂ ਔਰਤਾਂ ਵਲੋਂ ਆਪਣੇ ਪੱਧਰ 'ਤੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ | ਜਿਸ ਤਹਿਤ ਅੱਜ ਦੂਜਾ ਜਥਾ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਵੀ ਜਥਾ ਜਾ ਚੱੁਕਿਆ ਹੈ ਅਤੇ ਹੁਣ ਅਰਦਾਸ ਬੇਨਤੀ ਕਰਨ ਉਪਰੰਤ ਦੂਜਾ ਜਥਾ ਅੱਜ ਰਵਾਨਾ ਹੋਇਆ ਹੈ | ਜਿਸ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਹਰਦੀਪ ਸਿੰਘ ਵਲੋਂ ਭੱਠਲ ਬੱਸ ਦੇ ਮਾਲਕ ਅਤੇ ਡਰਾਈਵਰ ਦਾ ਸਿਰੋਪਾਉ ਪਾ ਕੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸੋਹਣ ਸਿੰਘ ਕਾਲਾ ਦਬੜੀਖਾਨਾ, ਲੀਲਾ ਸਿੰਘ ਪੰਚ, ਰੁਲਦੂ ਸਿੰਘ ਅਤੇ ਵੱਡੀ ਗਿਣਤੀ ਵਿਚ ਬੀਬੀਆਂ ਦਾ ਜਥਾ ਹਾਜ਼ਰ ਸੀ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਭਦੌੜ ਦੀ ਰੈਲੀ ਸੰਬੰਧੀ ਮੀਟਿੰਗ ਅਗਲੀ ਖ਼ਬਰ ਪੀਰਖਾਨਾ ਵਿਖੇ ਸਾਲਾਨਾ ਭੰਡਾਰਾ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।