19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪੰਜਾਬ ਟਰੇਡ ਕਮਿਸ਼ਨ ਵਲੋਂ ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਵਪਾਰੀਆਂ ਨਾਲ ਮੀਟਿੰਗ <br/>

ਅਗਰਵਾਲ ਧਰਮਸ਼ਾਲਾ ਵਿਖੇ ਮੀਟਿੰਗ ਦੌਰਾਨ ਮੰਚ 'ਤੇ ਬਿਰਾਜਮਾਨ ਪ੍ਰਸ਼ਾਸਨਿਕ ਅਧਿਕਾਰੀ | (ਸੱਜੇ) ਵੱਡੀ ਗਿਣਤੀ 'ਚ ਹਾਜ਼ਰ ਵਪਾਰੀ | ਤਸਵੀਰਾਂ : ਪ੍ਰਵੀਨ ਗਰਗ <br/> 24-02-2026
ਤਪਾ ਮੰਡੀ, 23 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੂਬਾ ਸਰਕਾਰ ਨੇ ਵਪਾਰੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਟਰੇਡ ਕਮਿਸ਼ਨ ਦੇ ਗਠਨ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਹਲਕਾ ਭਦੌੜ ਦੇ ਚੇਅਰਮੈਨ ਮਨੀਸ਼ ਗਰਗ ਅਤੇ ਮੈਂਬਰ ਰਵੀ ਮੌੜ ਦੀ ਅਗਵਾਈ 'ਚ ਅਗਰਵਾਲ ਧਰਮਸ਼ਾਲਾ ਤਪਾ ਵਿਖੇ ਇਲਾਕੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਤਾਲਮੇਲ ਕਮੇਟੀ ਦੀ ਮੀਟਿੰਗ ਕੀਤੀ | ਮੀਟਿੰਗ ਦੌਰਾਨ ਵਪਾਰੀਆਂ ਨਾਲ ਗੱਲ ਕਰਦਿਆਂ ਈ.ਟੀ.ਓ. ਸੁਨੀਲ ਗੋਇਲ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਨੂੰ ਰੁਟੀਨ ਦੀਆਂ ਪ੍ਰਵਾਨਗੀਆਂ, ਵਿਭਾਗੀ ਕਲੀਅਰੈਂਸ ਅਤੇ ਰੋਜ਼ਾਨਾ ਕਾਰੋਬਾਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ | ਉਨ੍ਹਾਂ ਕਿਹਾ ਕਿ ਸਾਲਾਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਮਾਮੂਲੀ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਵਿਚਾਲੇ ਭੱਜ-ਦੌੜ ਕਰ ਕੇ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ ਅਤੇ ਮੌਜੂਦਾ ਸਰਕਾਰ ਇਸ ਨੂੰ ਬਦਲਣ ਲਈ ਦਿ੍ੜ੍ਹ ਹੈ | ਮੀਟਿੰਗ ਦੌਰਾਨ ਟਰੇਡ ਕਮਿਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਵਪਾਰੀ ਅਤੇ ਛੋਟੇ ਕਾਰੋਬਾਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਅਜਿਹਾ ਪੰਜਾਬ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿੱਥੇ ਇਮਾਨਦਾਰ ਕਾਰੋਬਾਰੀ ਕਾਗ਼ਜ਼ੀ ਕਾਰਵਾਈ, ਦੇਰੀ ਅਤੇ ਬੇਲੋੜੀ ਪ੍ਰੇਸ਼ਾਨੀ 'ਚ ਫਸਣ ਦੀ ਬਜਾਏ ਆਪਣੇ ਕੰਮ ਦੇ ਵਿਸਥਾਰ 'ਤੇ ਧਿਆਨ ਕੇਂਦਰਿਤ ਕਰ ਸਕਣ | ਇਸ ਮੀਟਿੰਗ ਦੌਰਾਨ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੀ ਕਾਰਜ ਪ੍ਰਣਾਲੀ ਅਤੇ ਵਪਾਰੀਆਂ ਦੀ ਸਹੂਲਤ ਲਈ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਮੀਟਿੰਗ ਮੌਕੇ ਲੇਬਰ ਵਿਭਾਗ ਦੇ ਅਧਿਕਾਰੀ ਗੈਰ ਹਾਜ਼ਰ ਰਹੇ | ਮੀਟਿੰਗ ਦੌਰਾਨ ਵੱਖ-ਵੱਖ ਵਪਾਰ ਮੰਡਲਾਂ, ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ | ਇਸ ਮੌਕੇ ਪ੍ਰਸ਼ਾਸਨ ਵਲੋਂ ਡੀ.ਐਸ.ਪੀ ਗੁਰਪ੍ਰੀਤ ਸਿੰਘ ਸਿੱਧੂ, ਥਾਣਾ ਮੁਖੀ ਸ਼ਰੀਫ਼ ਖ਼ਾਨ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਫੂਡ ਸਪਲਾਈ ਇੰਸਪੈਕਟਰ ਮੋਹਿਤ ਗੋਇਲ, ਜੀ.ਐਸ.ਟੀ. ਵਿਭਾਗ ਦੇ ਅਮਨਦੀਪ ਗਾਂਧੀ, ਈ.ਟੀ.ਓ. ਜਸਵਿੰਦਰ ਸਿੰਘ ਸਮੇਤ ਵੱਖ-ਵੱਖ ਵਪਾਰ ਸੰਗਠਨਾਂ ਦੇ ਨੁਮਾਇੰਦੇ ਤੇਲੂ ਰਾਮ, ਅਸ਼ੋਕ ਘੜੈਲਾ, ਸਿਕੰਦਰ ਸਿੰਘ, ਸੰਦੀਪ ਭੈਣੀ, ਪਵਨ ਅਰੋੜਾ, ਸੰਜੀਵ ਕੁਮਾਰ ਟਾਂਡਾ, ਡਾ: ਟਿੰਕਲ ਬਾਂਸਲ, ਕੇਸ਼ਪਾਲ ਗੋਇਲ, ਡਾਕਟਰ ਧਰਮਿੰਦਰ ਸਿੰਘ, ਮੋਹਨ ਲਾਲ ਗੋਗਾ, ਹਰੀਸ਼ ਚੰਦਰ ਗੋਸ਼ਾ, ਅਸ਼ੋਕ ਸਿੰਗਲਾ, ਮੱਖਣ ਸਿੰਗਲਾ, ਰਾਹੁਲ ਮਹਿਤਾ, ਨੀਤਨ ਕੁਮਾਰ, ਮੰਗੂ ਮੌੜ, ਵਿਜੇ ਧੂਰਕੋਟੀਆ ਆਦਿ ਤੋਂ ਇਲਾਵਾ ਪੰਜਾਬ ਟਰੇਡ ਕਮਿਸ਼ਨ ਦੇ ਸਮੂਹ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਐਲ.ਏ.ਡੀ.ਸੀ. ਸਿਸਟਮ ਦੇ ਵਿਰੋਧ 'ਚ 27 ਤੱਕ ਹੜਤਾਲ ਦਾ ਐਲਾਨ <br/> ਅਗਲੀ ਖ਼ਬਰ ਨੀਲੇ ਕਾਰਡ ਧਾਰਕਾਂ ਦੇ ਪਰਿਵਾਰ ਰਾਸ਼ਨ ਕਾਰਡ ਤੋਂ ਵਾਂਝੇ, ਤਿੰਨ ਸਾਲਾਂ ਤੋਂ ਪੋਰਟਲ ਨਹੀਂ ਖੁੱਲਿ੍ਹਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।