19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ <br/>

ਅਜੀਤ ਡੈਸਕ 24-02-2026
ਤਪਾ ਮੰਡੀ, 23 ਫਰਵਰੀ (ਵਿਜੇ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, 'ਚ ਮੁੱਖ ਮਹਿਮਾਨ ਵਜੋਂ ਪੰਜਾਬੀ ਯੂਨੀਵਰਸਿਟੀ ਰੀਜਨਲ ਸੈਂਟਰ ਬਠਿੰਡਾ ਦੇ ਪ੍ਰੋਫੈਸਰ ਡਾ: ਰਾਜਿੰਦਰ ਸਿੰਘ ਨੇ ਸ਼ਿਰਕਤ ਕੀਤੀ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਹਰ ਕੌਮ ਨੂੰ ਆਪਣੀ ਬੋਲੀ ਤੇ ਵਿਲੱਖਣ ਪਛਾਣ ਨੂੰ ਸੰਭਾਲ ਕੇ ਰੱਖਣ ਲਈ ਪ੍ਰੇਰਿਤ ਕਰਦਾ ਹੈ | ਸੰਸਥਾ ਦੇ ਚੇਅਰਮੈਨ ਸ੍ਰੀ ਸੁਖਮੰਦਰ ਸਿੰਘ ਚੱਠਾ ਨੇ ਸਵਾਗਤੀ ਸੰਬੋਧਨ ਵਿਚ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਮਾਂ-ਬੋਲੀ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ | ਜਿਹੜੀਆਂ ਕੌਮਾਂ ਆਪਣੀ ਬੋਲੀ ਦਾ ਸਤਿਕਾਰ ਨਹੀਂ ਕਰਦੀਆਂ, ਉਹ ਅੰਤ ਵਿਚ ਲੁਪਤ ਹੋ ਜਾਂਦੀਆਂ ਹਨ | ਇਸ ਮੌਕੇ ਭਾਸ਼ਣ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਮ.ਡੀ. ਮਨਜੀਤ ਕੌਰ ਚੱਠਾ, ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ, ਪਿ੍ੰਸੀਪਲ ਸ੍ਰੀ ਬਘੇਲ ਸਿੰਘ, ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ, ਪੰਜਾਬੀ ਵਿਭਾਗ ਦੇ ਮੁਖੀ ਪ੍ਰੋ: ਸ਼ੈਲਜਾ ਕੁਮਾਰੀ, ਪ੍ਰੋ: ਲਵਪ੍ਰੀਤ ਸਿੰਘ, ਪ੍ਰੋ: ਹਰਜੀਤ ਕੌਰ, ਪ੍ਰੋ: ਰੌਬਿਨ ਮੰਗਲਾ, ਪ੍ਰੋ: ਸੰਦੀਪ ਕੌਰ, ਪ੍ਰੋ: ਵਰਿੰਦਰ ਕੌਰ, ਪ੍ਰੋ: ਕੁਲਦੀਪ ਸਿੰਘ ਸਮੇਤ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਸ੍ਰੀ ਬਾਲਾ ਜੀ ਮੰਦਰ ਵਿਖੇ ਸੱਤ ਰੋਜ਼ਾ ਧਾਰਮਿਕ ਸਮਾਗਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਭਗਤ ਪੂਰਨ ਸਿੰਘ ਵਲੋਂ ਵਾਤਾਵਰਨ ਸੰਭਾਲ ਸੰਦੇਸ਼ਾਂ ਅਧੀਨ ਸ਼ਤਾਬਦੀ ਸਮਾਰੋਹ ਦੇ ਪੋ੍ਰਗਰਾਮ ਉਲੀਕਣ ਲਈ ਵਿਸ਼ੇਸ਼ ਮੀਟਿੰਗ 2...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।