19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਵਿਵੇਕ ਕੁਮਾਰ ਮੋਦੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 24-02-2026
ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-2022 ਬੈਚ ਦੇ ਨੌਜਵਾਨ ਆਈ.ਏ.ਐੱਸ. ਅਧਿਕਾਰੀ ਸ੍ਰੀ ਵਿਵੇਕ ਕੁਮਾਰ ਮੋਦੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਰਨਾਲਾ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਉਪ-ਮੰਡਲ ਮੈਜਿਸਟਰੇਟ ਆਦਮਪੁਰ ਵਜੋਂ ਆਪਣੀਆਂ ਪ੍ਰਸ਼ਾਸਨਿਕ ਸੇਵਾਵਾਂ ਨਿਭਾ ਰਹੇ ਸਨ | ਸ੍ਰੀ ਵਿਵੇਕ ਕੁਮਾਰ ਮੋਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਨਿਰਵਿਘਨ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਜ਼ਿਲ੍ਹੇ ਵਿਚ ਜ਼ਮੀਨੀ ਪੱਧਰ 'ਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਹਰ ਇੱਕ ਯੋਗ ਲਾਭਪਾਤਰੀ ਤੱਕ ਇਸ ਦਾ ਬਣਦਾ ਲਾਭ ਪਹੁੰਚ ਸਕੇ |

ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਸਕੂਲ ਸੰਘੇੜਾ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ <br/> ਅਗਲੀ ਖ਼ਬਰ ਜ਼ਮੀਨੀ ਰਿਕਾਰਡ ਦੀ ਸਾਜਿਸ਼ ਤਹਿਤ ਛੇੜਛਾੜ ਦੇ ਇਨਸਾਫ਼ ਲਈ ਭਾਕਿਯੂ ਕਾਦੀਆਂ ਦਾ ਵਫ਼ਦ ਡੀ. ਸੀ. ਨੂੰ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।