19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪਿੰਡ ਗਹਿਲ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਤਿੰਨ ਰੋਜ਼ਾ ਜੋੜ ਮੇਲਾ ਸਮਾਪਤ

ਪਿੰਡ ਗਹਿਲ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜੋੜ ਮੇਲੇ ਮੌਕੇ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਆਗੂ | ਤਸਵੀਰ : ਸੋਨੀ ਚੀਮਾ <br/> 24-02-2026
ਟੱਲੇਵਾਲ, 23 ਫਰਵਰੀ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਵਿਖੇ 1762 ਦੇ ਵੱਡਾ ਘੱਲੂਘਾਰਾ ਵਿਚ ਸ਼ਹੀਦ ਹੋਏ ਕਰੀਬ 35 ਹਜ਼ਾਰ ਸਿੰਘ-ਸਿੰਘਣੀਆਂ ਅਤੇ ਭੁਜੰਗੀਆਂ ਦੀ ਯਾਦ ਵਿਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਗਿਆ | ਜੋੜ ਮੇਲੇ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਮਾਗਮ ਵਿਚ ਵੱਡੀ ਗਿਣਤੀ ਵਿਚ ਦੂਰੋਂ-ਨੇੜੇ ਤੋਂ ਸੰਗਤਾਂ ਨੇ ਹਾਜ਼ਰੀ ਭਰ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਐਸ.ਜੀ.ਪੀ.ਸੀ. ਮੈਂਬਰ ਸੰਤ ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਭਾਈ ਪਰਮਜੀਤ ਸਿੰਘ ਖ਼ਾਲਸਾ ਅਤੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ 1762 ਦੇ ਵੱਡੇ ਘੱਲੂਘਾਰੇ ਦੌਰਾਨ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਨਾਲ ਇਤਿਹਾਸਕ ਧਰਤੀ ਕੱੁਪਰੋਹੀੜਾ ਤੋਂ ਕੁਤਬਾ, ਗਹਿਲਾਂ ਤੱਕ ਲੜਦਿਆਂ ਹਜ਼ਾਰਾਂ ਸਿੰਘ-ਸਿੰਘਣੀਆਂ ਨੇ ਸਿੱਖ ਕੌਮ ਦੀ ਅਸਮਿਤਾ ਬਚਾਉਣ ਲਈ ਅਦੁਤੀ ਕੁਰਬਾਨੀਆਂ ਦਿੱਤੀਆਂ | ਇਨ੍ਹਾਂ ਵਰਗਾ ਇਤਿਹਾਸ ਦੁਨੀਆ ਵਿਚ ਕਿਤੇ ਵੀ ਨਹੀਂ ਮਿਲਦਾ | ਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਅੱਜ ਵੀ ਪੰਥ ਅਤੇ ਮਨੁੱਖਤਾ ਲਈ ਪੇ੍ਰਰਨਾ ਦਾ ਸਰੋਤ ਹਨ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਅੰਮਿ੍ਤਪਾਨ ਕਰਵਾ ਕੇ ਸਿੱਖੀ ਵਿਰਸੇ ਨਾਲ ਜੋੜਿਆ ਜਾਵੇ | ਸਮਾਗਮ ਦੌਰਾਨ ਰਾਗੀ ਭਾਈ ਮਨਜੀਤ ਸਿੰਘ ਗਹਿਲ ਅਤੇ ਤਰਸੇਮ ਸਿੰਘ ਭਦੌੜ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਢਾਡੀ ਬਲਦੇਵ ਸਿੰਘ ਲੌਂਗੋਵਾਲ, ਢਾਡੀ ਬੀਬੀ ਸੁਖਪਾਲ ਕੌਰ ਬਡਬਰ, ਢਾਡੀ ਰਮਨਦੀਪ ਸਿੰਘ ਦੀਵਾਨਾ ਅਤੇ ਕਵੀਸ਼ਰੀ ਜਥਾ ਹਾਕਮ ਸਿੰਘ ਦੀਵਾਨਾ ਨੇ ਵੱਡੇ ਘੱਲੂਘਾਰੇ ਦੇ ਦਰਦਨਾਕ ਅਤੇ ਗੌਰਵਮਈ ਇਤਿਹਾਸ ਨੂੰ ਰੂਬਰੂ ਕਰਵਾਇਆ | ਕਮੇਟੀ ਦੇ ਮੈਨੇਜਰ ਜਗਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਸਮੂਹ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸ਼ਖ਼ਸੀਅਤਾਂ, ਢਾਡੀ-ਕਵੀਸ਼ਰੀ ਜਥਿਆਂ ਅਤੇ ਸੇਵਾਦਾਰਾਂ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜਰ ਜਗਦੇਵ ਸਿੰਘ ਸੰਧੂ, ਹਰਜਿੰਦਰ ਸਿੰਘ ਧਾਲੀਵਾਲ ਕੈਨੇਡਾ, ਬਲਜਿੰਦਰ ਸਿੰਘ ਬੰਟੀ ਯੂ.ਐਸ.ਏ, ਰਾਜ ਸਿੰਘ ਯੂ.ਐਸ.ਏ, ਬਰਜਿੰਦਰ ਪਾਲ ਸਿੰਘ ਪੁਨੀਤ ਮਾਨ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਹੈਡ ਗ੍ਰੰਥੀ ਸੁਰਜੀਤ ਸਿੰਘ, ਬੂਟਾ ਸਿੰਘ ਇੰਚਾਰਜ, ਸੁਖਪਾਲ ਸਿੰਘ ਕਲਰਕ, ਜਸਵਿੰਦਰ ਸਿੰਘ ਸਟੋਰ ਕੀਪਰ, ਮਨਪ੍ਰੀਤ ਸਿੰਘ ਰਿਕਾਰਡ ਕੀਪਰ, ਦਲਵੀਰ ਸਿੰਘ ਗ੍ਰੰਥੀ, ਸਰਪੰਚ ਬਲਵੀਰ ਸਿੰਘ ਮਾਨ, ਪੰਚ ਅੰਮਿ੍ਤਪਾਲ ਦੇਵ ਗੋਲਡੀ, ਗੁਰਜੰਟ ਸਿੰਘ ਗਹਿਲ, ਠੇਕੇਦਾਰ ਬੇਅੰਤ ਸਿੰਘ, ਬੂਟਾ ਸਿੰਘ ਗਹਿਲ, ਜਗਦੇਵ ਸਿੰਘ ਸੰਧੂ ਪੰਪ ਵਾਲੇ, ਪਿ੍ੰਸੀਪਲ ਚਰਨਦੀਪ ਸਿੰਘ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ, ਮਾ. ਬੇਅੰਤ ਸਿੰਘ, ਜੱਸਾ ਸਿੰਘ ਪ੍ਰਧਾਨ ਸਹਿਕਾਰੀ ਸਭਾ, ਸੈਕਟਰੀ ਕੁਲਦੀਪ ਸਿੰਘ ਕਾਲਾ, ਕਰਨੈਲ ਸਿੰਘ ਸੰਧੂ ਡੀ.ਪੀ, ਲਛਮਣ ਸਿੰਘ ਸਾਬਕਾ ਪੰਚ, ਮਲਕੀਤ ਸਿੰਘ ਸੰਧੂ, ਗੁਰਜੰਟ ਸਿੰਘ ਕਲਰਕ, ਸੁਦਾਗਰ ਸਿੰਘ, ਹਰਜਿੰਦਰ ਸਿੰਘ, ਬਲਬੀਰ ਸਿੰਘ, ਜਗਤਾਰ ਸਿੰਘ, ਤਰਸੇਮ ਸਿੰਘ ਮਾਨ, ਜਗਜੀਤ ਸਿੰਘ ਨੰਬਰਦਾਰ, ਬੇਅੰਤ ਸਿੰਘ ਸੰਧੂ, ਨਿਸ਼ਾਨ ਸਿੰਘ ਗਹਿਲ, ਸੁਖਮੰਦਰ ਸਿੰਘ ਨੰਬਰਦਾਰ, ਗੁਰਜਿੰਦਰਪਾਲ ਸਿੰਘ ਮਾਨ, ਸੁਰਜੀਤ ਸਿੰਘ ਪ੍ਰਧਾਨ, ਦਲਜੀਤ ਸਿੰਘ ਮਾਨ, ਕਰਮਜੀਤ ਸਿੰਘ ਸਿੱਧੂ ਪੰਚ ਸਮੇਤ ਸਮੂਹ ਪੰਚਾਇਤ, ਵੱਖ-ਵੱਖ ਕਲੱਬਾਂ, ਧਾਰਮਿਕ ਸੰਸਥਾਵਾਂ ਤੋਂ ਇਲਾਵਾ ਜਥੇਬੰਦੀਆਂ ਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਹਾਜ਼ਰੀ ਲਵਾਈ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ | ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੂਰੋ-ਨੇੜੇ ਤੋਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੱੁਟ ਵਰਤਾਏ ਗਏ |

ਪਿਛਲੀ ਖ਼ਬਰ 2023 ਬੈਚ ਦੀ ਆਈ.ਏ.ਐਸ. ਅਧਿਕਾਰੀ ਕਿ੍ਤਿਕਾ ਗੋਇਲ ਨੇ ਸੰਭਾਲਿਆ ਐਸ.ਡੀ.ਐਮ. ਮਹਿਲ ਕਲਾਂ ਦਾ ਚਾਰਜ ਅਗਲੀ ਖ਼ਬਰ ਗੁਰਮੀਤ ਸਿੰਘ ਮਾਹਮਦਪੁਰ ਸਾਥੀਆਂ ਸਮੇਤ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।