19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈੱਲਫੇਅਰ ਕਲੱਬ ਵਲੋਂ 26ਵਾਂ ਰਾਜ ਪੱਧਰੀ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ

ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਪਤਵੰਤੇ | ਤਸਵੀਰ: ਰਿੰਪੀ ਸਟੂਡੀਓ <br/> 24-02-2026
ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈੱਲਫੇਅਰ ਕਲੱਬ ਬਰਨਾਲਾ ਵਲੋਂ ਇੱਥੇ 26ਵਾਂ ਰਾਜ ਪੱਧਰੀ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਕਰਵਾਇਆ ਗਿਆ | ਕਲੱਬ ਦੇ ਪ੍ਰਧਾਨ ਵਿਨੋਦ ਸ਼ਰਮਾ, ਸਰਪ੍ਰਸਤ ਰਾਮਪਾਲ ਸਿੰਗਲਾ ਅਤੇ ਚੇਅਰਮੈਨ ਸੁਭਾਸ਼ ਮਿੱਤਲ ਨੇ ਦੱਸਿਆ ਕਿ ਸਮਾਗਮ ਵਿਚ ਸਰਵਹਿੱਤਕਾਰੀ ਸਕੂਲ, ਬਰਨਾਲਾ ਦੀ 12ਵੀਂ ਜਮਾਤ ਦੀ ਵਿਦਿਆਰਥਣ ਹਰਸੀਰਤ ਕੌਰ (ਵਿਗਿਆਨ), ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਤੋਂ ਅਰਸ਼ (ਆਰਟਸ), ਪਲੇਵੇਜ਼ ਸਕੂਲ, ਪਟਿਆਲਾ ਤੋਂ ਜਪਨੀਤ ਕੌਰ (ਕਾਮਰਸ), ਅਕਸ਼ਨੂਰ ਕੌਰ ਅਤੇ ਜਸ਼ਨਪ੍ਰੀਤ ਕੌਰ, ਦੋਵੇਂ ਸੰਤ ਮੋਹਨ ਦਾਸ ਮੈਮੋਰੀਅਲ ਸਕੂਲ, ਕੋਟ ਸੁਖੀਆ, ਫ਼ਰੀਦਕੋਟ ਤੋਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਅਤੇ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ, ਹੁਸ਼ਿਆਰਪੁਰ ਦੇ 8ਵੀਂ ਜਮਾਤ ਦੇ ਵਿਦਿਆਰਥੀ ਪੁਨੀਤ ਵਰਮਾ ਨੂੰ ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਲਗਭਗ 320 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ 10ਵੀਂ ਅਤੇ 12ਵੀਂ ਜਮਾਤ ਵਿਚ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਸਨ | ਜਨਰਲ ਸਕੱਤਰ ਹਰੀਸ਼ ਬਾਂਸਲ ਅਤੇ ਪੀ.ਆਰ.ਓ. ਰਾਜਿੰਦਰ ਰਿੰਪੀ ਨੇ ਦੱਸਿਆ ਕਿ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਵੀ ਸਮਾਰੋਹ ਵਿਚ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ, ਹਾਰਦਿਕ ਕੌਸ਼ਲ, ਸ਼ਿਫਾਲੀ, ਡਾ. ਕਿਰਪਾ ਗਰਗ, ਅੰਤਰਰਾਸ਼ਟਰੀ ਐਥਲੀਟ ਸੁਖਜੀਤ ਕੌਰ, ਸਮਾਜ ਸੇਵਕ ਰਾਜਿੰਦਰ ਮੋਦੀ, ਲੇਖਕ ਤੇਜਾ ਸਿੰਘ ਤਿਲਕ ਅਤੇ ਕੋਚ ਰਾਹੁਲ ਗਰਗ ਨੂੰ ਵੀ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸੀ.ਟੀ. ਯੂਨੀਵਰਸਿਟੀ ਲੁਧਿਆਣਾ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ, ਡਾਇਰੈਕਟਰ ਡਾ: ਅਮਨਦੀਪ ਤਾਂਗੜੀ, 'ਆਪ' ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਭਦੌੜ, ਸ਼੍ਰੀ ਰਾਧਾ ਸੰਕੀਰਤਨ ਮੰਡਲ ਦੇ ਪ੍ਰਧਾਨ ਅਸ਼ੋਕ ਬਾਂਸਲ, ਸ੍ਰੀ ਮਹਾਂਸ਼ਕਤੀ ਕਲਾ ਮੰਚ ਦੇ ਪ੍ਰਧਾਨ ਜਿੰਮੀ ਮਿੱਤਲ, ਖ਼ਜ਼ਾਨਚੀ ਸ਼ੰਮੀ ਸਿੰਗਲਾ, ਐਸ.ਡੀ. ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ, ਸਮਾਜ ਸੇਵੀ ਪਿਆਰਾ ਲਾਲ ਰਾਏਸਰ, ਸਤਪਾਲ ਮੌੜ ਤਪਾ, ਪਵਨ ਪਰਿੰਦਾ, ਜਤਿੰਦਰ ਜਿੰਮੀ, ਐਡਵੋਕੇਟ ਸੋਮਨਾਥ ਗਰਗ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਮਾਗਮ ਦੌਰਾਨ ਗਾਇਕ ਰਾਜਵੀਰ ਰਾਜ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਕਲੱਬ ਦੇ ਖ਼ਜ਼ਾਨਚੀ ਦਿਨੇਸ਼ ਸਿੰਗਲਾ, ਪ੍ਰੋਜੈਕਟ ਚੇਅਰਮੈਨ ਸੰਜੀਵ ਸ਼ਰਮਾ, ਵਾਈਸ ਚੇਅਰਮੈਨ ਵਿਮਲ ਸ਼ਰਮਾ ਅਤੇ ਸੁਰੇਸ਼ ਭੋਤਨਾ, ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਸਿੰਗਲਾ, ਮੀਤ ਪ੍ਰਧਾਨ ਸ਼ੀਤਲ ਬਜੀਦਕੇ, ਰਵੀ ਜਿੰਦਲ, ਰਜਿੰਦਰ ਕੁਮਾਰ, ਸਕੱਤਰ ਕੁਨਾਲ ਗੋਇਲ, ਸੇਵਕ ਭੰਮ, ਸੰਜੀਵ ਬਾਂਸਲ, ਰਾਜਵਿੰਦਰ ਪਟਵਾਰੀ, ਸੁਰੇਸ਼ ਕੁਮਾਰ ਅਸ਼ਵਨੀ, ਬੰਟੀ ਗਰੋਵਰ, ਸੁਰਿੰਦਰ ਮੋਹਨ, ਨਰੇਸ਼ ਨੀਟੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪਾਰਕ ਦੀ ਉਸਾਰੀ ਲਈ ਪਿੰਡ ਸਹਿਜੜਾ ਵਿਖੇ ਪੁਲਿਸ ਸੁਰੱਖਿਆ ਹੇਠ ਪੰਚਾਇਤੀ ਜ਼ਮੀਨ ਤੋਂ ਹਟਾਏ ਨਾਜਾਇਜ਼ ਕਬਜ਼ੇ <br/> ਅਗਲੀ ਖ਼ਬਰ 2023 ਬੈਚ ਦੀ ਆਈ.ਏ.ਐਸ. ਅਧਿਕਾਰੀ ਕਿ੍ਤਿਕਾ ਗੋਇਲ ਨੇ ਸੰਭਾਲਿਆ ਐਸ.ਡੀ.ਐਮ. ਮਹਿਲ ਕਲਾਂ ਦਾ ਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।