29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮਨਰੇਗਾ ਬਚਾਓ ਸੰਗਰਾਮ ਰੈਲੀ ਦੀ ਤਿਆਰੀ 'ਚ ਮੀਟਿੰਗ <br/>

ਅਜੀਤ ਡੈਸਕ 25-02-2026
ਰੂੜੇਕੇ ਕਲਾਂ, 24 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਵਿਚ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਮਨਰੇਗਾ ਬਚਾਓ ਸੰਗਰਾਮ ਰੈਲੀ ਦੀ ਤਿਆਰੀ 'ਚ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਪਿੰਡ ਭੈਣੀ ਫੱਤਾ ਵਿਖੇ ਮੀਟਿੰਗ ਕਰ ਕੇ ਪਿੰਡ ਵਾਸੀਆਂ ਨੂੰ ਰੈਲੀ 'ਚ ਪਹੁੰਚਣ ਲਈ ਪ੍ਰੇਰਿਤ ਕੀਤਾ | ਰੈਲੀ ਨੂੰ ਸੰਬੋਧਨ ਕਰਦਿਆਂ ਧੌਲਾ ਨੇ ਕਿਹਾ ਕਿ ਕੇਂਦਰ ਦੀ ਬੀ.ਜੇ.ਪੀ. ਸਰਕਾਰ ਵਲੋਂ ਮਗਨਰੇਗਾ ਕਾਨੂੰਨ 'ਚ ਬਦਲਾਅ ਕਰ ਕੇ ਦੇਸ਼ ਦੇ ਮਜ਼ਦੂਰਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਕੇਂਦਰ ਸਰਕਾਰ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਖ਼ਿਲਾਫ਼ ਸ੍ਰੀ ਰਾਹੁਲ ਗਾਂਧੀ ਵਲੋਂ ਦੇਸ਼ ਭਰ ਵਿਚ ਵੱਡਾ ਅੰਦੋਲਨ ਕੀਤਾ ਜਾ ਰਿਹਾ ਹੈ | ਉਨ੍ਹਾਂ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਰੈਲੀ 'ਚ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਕਾਂਗਰਸੀ ਵਰਕਰ ਅਹੁਦੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿਚ ਕਈ ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਸਮਾਜ ਸੇਵੀ ਭਾਰਤ ਭੂਸ਼ਨ ਮੋਦੀ ਨੂੰ ਵੱਡੀ ਗਿਣਤੀ ਲੋਕਾਂ ਨੇ ਸ਼ਰਧਾਂਜਲੀ ਕੀਤੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।