02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਾਨ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਐਲਾਨ ਇੱਕ ਇਤਿਹਾਸਕ ਕਦਮ-ਮੀਤ ਹੇਅਰ <br/>

ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿਚ ਮੌਜੂਦ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਨਾਲ ਮਨੀਸ਼ ਸਿਸੋਦੀਆ ਅਤੇ ਹੋਰ ਆਗੂ | ਅਜੀਤ ਤਸਵੀਰ <br/> 09-03-2026
ਬਰਨਾਲਾ, 8 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਮਾਨ ਸਰਕਾਰ ਨੇ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਅÏਰਤਾਂ ਲਈ ਅਹਿਮ ਐਲਾਨ ਕਰਦਿਆਂ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਆਗਾਜ਼ ਕੀਤਾ ਹੈ, ਜੋ ਕਿ ਇੱਕ ਇਤਿਹਾਸਕ ਕਦਮ ਹੈ | ਇਸ ਯੋਜਨਾ ਤਹਿਤ ਸੂਬੇ ਦੀਆਂ ਬਾਲਗ ਅÏਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਅÏਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧਾ ਬੈਂਕ ਖਾਤਿਆਂ ਵਿਚ ਪਾਇਆ ਜਾਵੇਗਾ | ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ, ਚਾਹੇ ਉਹ ਮੁਫ਼ਤ ਬਿਜਲੀ ਸਕੀਮ ਹੋਵੇ, ਸਿਹਤ ਯੋਜਨਾ ਹੋਵੇ ਜਾਂ ਅÏਰਤਾਂ ਲਈ ਵਿੱਤੀ ਸਹਾਇਤਾ ਦੀ ਸਕੀਮ ਹੋਵੇ | ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੰਦੇ ਹਨ ਜਿਨ੍ਹਾਂ ਨੇ ਜੋ ਵੀ ਗਰੰਟੀਆਂ ਪੰਜਾਬ ਦੀ ਜਨਤਾ ਨੂੰ ਦਿੱਤੀਆਂ, ਉਹ ਪੂਰੀਆਂ ਕੀਤੀਆਂ ਹਨ ਅਤੇ ਸੂਬੇ ਲਈ ਲਾਮਿਸਾਲ ਯੋਜਨਾਵਾਂ ਲਿਆਂਦੀਆਂ ਹਨ | ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਖੇਡਾਂ ਦੇ ਖੇਤਰ ਨੂੰ ਬੇਹੱਦ ਤਰਜੀਹ ਦਿੱਤੀ ਗਈ ਹੈ | ਪਿਛਲੀਆਂ ਸਰਕਾਰਾਂ ਵੇਲੇ ਖੇਡਾਂ ਦਾ ਜਿਹੜਾ ਬਜਟ ਸਿਰਫ਼ 147 ਕਰੋੜ ਤੱਕ ਹੀ ਸੀ, ਉਹ ਮਾਨ ਸਰਕਾਰ ਵਲੋਂ ਵਧਾ ਕੇ 1800 ਕਰੋੜ ਰੁਪਏ ਕੀਤਾ ਗਿਆ | ਉਨ੍ਹਾਂ ਕਿਹਾ ਕਿ ਤਕਰੀਬਨ 12 ਗੁਣਾ ਸਿਰਫ਼ ਖੇਡਾਂ ਦਾ ਬਜਟ ਵਧਾਇਆ ਗਿਆ ਜਿਸ ਬਦੌਲਤ ਪਿੰਡਾਂ ਵਿਚ ਖੇਡ ਮੈਦਾਨਾਂ ਲਈ ਫ਼ੰਡ ਜਾਰੀ ਕੀਤੇ ਗਏ ਜਿਸ ਨਾਲ ਪਿੰਡਾਂ ਦੇ ਖੇਡ ਢਾਂਚੇ ਦੀ ਨੁਹਾਰ ਬਦਲੀ ਜਾ ਰਹੀ ਹੈ | ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਪਿੰਡਾਂ ਦੇ ਖੇਡ ਮੈਦਾਨਾਂ ਵਿਚੋਂ ਨਿਕਲ ਕੇ ਖਿਡਾਰੀ ਏਸ਼ੀਅਨ ਖੇਡਾਂ ਅਤੇ ਉਲੰਪਿਕਸ ਤੱਕ ਜਾਣਗੇ ਅਤੇ ਸੂਬੇ ਨੂੰ ਮੁੜ ਤੋਂ ਨੰਬਰ ਇੱਕ 'ਤੇ ਲੈ ਕੇ ਆਉਣਗੇ |

ਪਿਛਲੀ ਖ਼ਬਰ ਪਿੰਡ ਕਾਹਨੇਕੇ ਵਿਖੇ ਕਵੀਸ਼ਰੀ ਦਰਬਾਰ ਅੱਜ ਅਗਲੀ ਖ਼ਬਰ ਸੈਕਰਡ ਹਾਰਟ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।