02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੁੱਖ ਮੰਤਰੀ ਨੇ ਮਹਿਲਾਵਾਂ ਨਾਲ ਕੀਤਾ ਵਾਅਦਾ ਵੀ ਪੂਰਾ ਕੀਤਾ-ਡਾ. ਸੋਨਿਕਾ ਬਾਂਸਲ <br/>

ਤਪਾ ਅਗਰਵਾਲ ਧਰਮਸ਼ਾਲਾ ਵਿਚ ਨਗਰ ਕੌਂਸਲ ਦੇ ਪ੍ਰਧਾਨ ਡਾ. ਸੋਨਿਕਾ ਬਾਂਸਲ ਮਹਿਲਾਵਾਂ ਨੂੰ ਸਰਕਾਰ ਵਲੋਂ 1000 ਰੁਪਏ ਦਾ ਐਲਾਨ ਹੋਣ 'ਤੇ ਵਧਾਈ ਦਿੰਦੀ ਹੋਏ | ਤਸਵੀਰ : ਵਿਜੇ ਸ਼ਰਮਾ <br/> 09-03-2026
ਤਪਾ ਮੰਡੀ, 8 ਮਾਰਚ (ਵਿਜੇ ਸ਼ਰਮਾ)-ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਉਹ ਵਾਅਦਿਆਂ ਵਿਚੋਂ ਵਾਅਦਾ ਅÏਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕੀਤਾ | ਇਸ ਲੜੀ ਤਹਿਤ ਸਥਾਨਕ ਅਗਰਵਾਲ ਧਰਮਸਾਲਾ ਵਿਖੇ ਮਹਿਲਾਵਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲਾਈਵ ਦਿਖਾਉਣ ਉਪਰੰਤ ਨਗਰ ਕੌਂਸਲ ਦੀ ਪ੍ਰਧਾਨ ਡਾਟ ਡਾ: ਸੋਨਿਕਾ ਬਾਂਸਲ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਹਿਲੇ ਦਿਨ ਤੋਂ ਹੀ ਲੋਕ ਹਿਤ ਫ਼ੈਸਲੇ ਲਏ ਸਨ ਤੇ ਉਨ੍ਹਾਂ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜੋ ਮਹਿਲਾਵਾਂ ਨਾਲ ਇਕ ਵਾਅਦਾ ਕੀਤਾ ਗਿਆ ਸੀ ਉਹ ਵਾਅਦਾ ਪੂਰਾ ਕਰ ਦਿਖਾਇਆ ਹੈ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਵਲੋਂ ਮਹਿਲਾਵਾਂ ਨੂੰ ਵਧਾਈ ਦਿੱਤੀ ਉੱਥੇ ਮੁੱਖ ਮੰਤਰੀ ਭਗਵੰਤ ਮਾਨ, ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਹਾਈਕਮਾਂਡ 'ਚ ਉੱਚ ਸ਼ਖ਼ਸੀਅਤਾਂ ਦਾ ਵੀ ਧੰਨਵਾਦ ਕੀਤਾ ਤੇ ਵਧਾਈ ਦਿੱਤੀ | ਇਸ ਮੌਕੇ ਡਾ: ਬਾਲ ਚੰਦ ਬਾਂਸਲ, ਹੈਰੀ ਧਾਲੀਵਾਲ, ਜੱਸੀ ਪੁਰਬਾ, ਬਲਜੀਤ ਸਿੰਘ ਬਾਸੀ ਸਰਕਲ ਪ੍ਰਧਾਨ, ਦੀਪਕ ਗੱਗ, ਝਲਪ੍ਰੀਤ ਸਿੰਘ ਚੱਠਾ, ਜਗਮਿੰਦਰ ਸਿੰਘ ਤੋਂ ਇਲਾਵਾ ਪਾਰਟੀ ਦੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਇਸਤਰੀ ਜਾਗਿ੍ਤੀ ਮੰਚ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਨਾਟਕ ਕਰਵਾਇਆ <br/> ਅਗਲੀ ਖ਼ਬਰ ਆਰੀਆ ਭੱਟਾ ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਫਲਾਵਰ ਸਜਾਵਟੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਕੀਤਾ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।