15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ਬਨਾਉਟੀ ਅੰਗ ਵੰਡਣ ਲਈ ਕੈਂਪ 16 ਤੋਂ 18 ਤੱਕ

ਅਜੀਤ ਡੈਸਕ 10-03-2026
ਬਰਨਾਲਾ, 9 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਲੋੜਵੰਦਾਂ ਨੂੰ ਬਨਾਉਟੀ ਅੰਗ/ਸਹਾਇਕ ਉਪਕਰਨ ਮੁਹੱਈਆ ਕਰਵਾਉਣ ਸਬੰਧੀ ਤਿੰਨ ਰੋਜ਼ਾ ਅਸੈਸਮੈਂਟ/ਵੰਡ ਕੈਂਪ ਲਗਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਸਾਇਟੀ ਵਲੋਂ ਭਗਵਾਨ ਮਹਾਂਵੀਰ ਵਿਕਲਾਂਗ ਸਹਾਇਤਾ ਸੰਮਤੀ ਜੈਪੁਰ (ਰਾਜਸਥਾਨ) ਦੇ ਸਹਿਯੋਗ ਨਾਲ ਇਹ ਕੈਂਪ ਮਿਤੀ 16, 17 ਤੇ 18 ਮਾਰਚ ਨੂੰ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ, ਬੱਸ ਸਟੈਂਡ ਰੋਡ, ਬਰਨਾਲਾ ਵਿਖੇ ਲਗਾਇਆ ਜਾਵੇਗਾ | ਇਸ ਕੈਂਪ ਵਿਚ ਪੁੱਜਣ ਵਾਲੇ ਉਮੀਦਵਾਰ ਕੋਲ ਆਧਾਰ ਕਾਰਡ ਹੋਣਾ ਜ਼ਰੂਰੀ ਹੈ | ਕੈਂਪ ਦੌਰਾਨ ਲੋੜਵੰਦ/ਵਿਕਲਾਂਗ ਵਿਅਕਤੀਆਂ ਦੀ ਉਸੇ ਦਿਨ ਅਸੈਸਮੈਂਟ ਕਰ ਕੇ ਮੌਕੇ 'ਤੇ ਹੀ ਲੋੜ ਅਨੁਸਾਰ ਬਣਾਵਟੀ ਅੰਗ/ਸਹਾਇਕ ਉਪਕਰਨ ਮੁਹੱਈਆ ਕਰਵਾਏ ਜਾਣਗੇ |

ਪਿਛਲੀ ਖ਼ਬਰ ਸ਼ਹਿਣਾ ਦੇ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਜੇਲ੍ਹ 'ਚੋਂ ਦੋ ਮੋਬਾਈਲ ਫ਼ੋਨ ਮਿਲਣ 'ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।