15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਐਸ.ਬੀ.ਐਸ. ਗਰੁੱਪ ਆਫ਼ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮੁਕਾਬਲੇ ਕਰਵਾਏ <br/>

ਐਸ.ਬੀ.ਐਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਿਖੇ ਮਹਿਲਾ ਦਿਵਸ ਮਨਾਉਣ ਸਮੇਂ ਸਟਾਫ਼ ਤੇ ਵਿਦਿਆਰਥੀ | ਤਸਵੀਰ : ਤਰਸੇਮ ਸਿੰਘ ਗਹਿਲ <br/> 10-03-2026
ਮਹਿਲ ਕਲਾਂ, 9 ਮਾਰਚ (ਤਰਸੇਮ ਸਿੰਘ ਗਹਿਲ)-ਐਸ.ਬੀ.ਐਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਲੋਂ ਮਹਿਲਾਵਾਂ ਦੀਆਂ ਸਮਾਜਿਕ, ਆਰਥਿਕ, ਰਾਜਨੀਤਕ ਅਤੇ ਸਭਿਆਚਾਰ ਪ੍ਰਾਪਤੀਆਂ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮੇਂ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਨੇ ਕਿਹਾ ਕਿ ਔਰਤ ਦਾ ਸਮਾਜਿਕ ਵਿਕਾਸ ਵਿਚ ਵਡਮੁੱਲਾ ਯੋਗਦਾਨ ਹੈ ਕਿਉਂਕਿ ਇਨਸਾਨ ਦੇ ਜਨਮ ਤੋਂ ਅੰਤ ਤੱਕ ਅÏਰਤ ਹਰ ਪੜਾਅ 'ਤੇ ਆਪਣਾ ਕਿਰਦਾਰ ਸਫਲਤਾ ਪੂਰਵਕ ਨਿਭਾਉਂਦੀ ਹੈ | ਉਨ੍ਹਾਂ ਕਿਹਾ ਕਿ ਸੰਸਾਰ ਦੇ ਵੱਖ-ਵੱਖ ਖੇਤਰਾਂ ਵਿਚ ਔਰਤਾਂ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਅੰਤਰਰਾਸ਼ਟਰੀ ਮਹਿਲਾ ਦਿਵਸ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ | ਇਹ ਅÏਰਤ ਅਧਿਕਾਰਾਂ ਦੀ ਲਹਿਰ ਦਾ ਕੇਂਦਰੀ ਬਿੰਦੂ ਹੈ | ਇਸ ਮੌਕੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ, ਚਾਰਟ ਮੁਕਾਬਲੇ ਕਰਵਾਏ ਗਏ | ਕਾਲਜ ਪਿ੍ੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਮਹਿਲਾ ਦਿਵਸ ਦੀ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਪੰਜਾਬ 'ਚ 16 ਮੈਡੀਕਲ ਕਾਲਜ ਨਹੀਂ ਬਣਾ ਸਕੀ, ਤਾਂ ਯੂਨੀਵਰਸਿਟੀ ਬਣਾਉਣਾ ਕਿਵੇਂ ਸੰਭਵ-ਸਾਹੋਕੇ <br/> ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤ ਪਰਿਵਾਰ ਦੀ ਆਰਥਿਕ ਸਹਾਇਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।