21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪਿੰਡ ਗੁੰਮਟੀ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਭਲਕੇ

ਅਜੀਤ ਡੈਸਕ 11-03-2026
ਮਹਿਲ ਕਲਾਂ, 10 ਮਾਰਚ (ਅਣਖੀ)-ਸਮਾਜ ਸੇਵੀ ਇੰਸਪੈਕਟਰ ਪਿਆਰਾ ਸਿੰਘ ਮਾਹਮਦਪੁਰ ਵਲੋਂ ਸ਼ੁਰੂ ਕੀਤੀ ਸਮਾਜ ਸੇਵਾ ਦੀ ਮੁਹਿੰਮ ਤਹਿਤ ਗੁਰੂ ਰਵਿਦਾਸ ਧਰਮਸ਼ਾਲਾ ਪਿੰਡ ਗੁੰਮਟੀ ਵਿਖੇ ਅੱਖਾਂ ਦਾ 21ਵਾਂ ਮੁਫ਼ਤ ਚੈੱਕਅਪ, ਆਪ੍ਰੇਸ਼ਨ ਕੈਂਪ ਮਿਤੀ 12 ਮਾਰਚ ਨੂੰ ਸਵੇਰੇ 9 ਵਜੇ ਤੋਂ ਗ੍ਰਾਮ ਪੰਚਾਇਤ, ਰਵਿਦਾਸ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਉਦਘਾਟਨ ਸਰਪੰਚ ਦਰਸ਼ਨ ਸਿੰਘ ਅਤੇ ਸਮੂਹ ਪ੍ਰਬੰਧਕਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਜਾਵੇਗਾ | ਇਸ ਦੌਰਾਨ ਏਕਜੋਤ ਅੱਖਾਂ ਦਾ ਹਸਪਤਾਲ ਮਲੇਰਕੋਟਲਾ ਦੇ ਮਾਹਿਰ ਡਾਕਟਰ ਅੱਖਾਂ ਦੇ ਮਰੀਜ਼ਾਂ ਦੀ ਜਾਂਚ ਕਰ ਕੇ ਲੋੜਵੰਦ ਮਰੀਜ਼ਾਂ ਨੂੰ ਲੈਂਜ ਪਾਉਣ ਲਈ ਰੈਫ਼ਰ ਕਰਨਗੇ | ਪ੍ਰਬੰਧਕ ਕਮੇਟੀ ਨੇ ਲੋੜਵੰਦਾਂ ਨੂੰ ਆਪਣੇ ਆਧਾਰ ਕਾਰਡ ਸਮੇਤ ਪਹੁੰਚਣ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਆਵਾਰਾ ਪਸ਼ੂ ਕਾਰਨ ਵਾਪਰੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।