27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਅੱਕੇ ਲੋਕ ਸੂਬੇ ਅੰਦਰ ਕਾਂਗਰਸ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਨੇ-ਪ੍ਰਧਾਨ ਸ਼ੰਮੀ ਠੁੱਲੀਵਾਲ <br/>

ਅਜੀਤ ਡੈਸਕ 28-03-2026
ਮਹਿਲ ਕਲਾਂ, 27 ਮਾਰਚ (ਅਵਤਾਰ ਸਿੰਘ ਅਣਖੀ)-ਰਾਜ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਤੰਗ ਆਏ ਲੋਕ ਸੂਬੇ ਅੰਦਰ ਕਾਂਗਰਸ ਦੀ ਅਗਵਾਈ ਹੇਠ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ | ਲੋਕਾਂ 'ਚ ਰਾਜ ਸਰਕਾਰ ਪ੍ਰਤੀ ਗ਼ੁੱਸਾ ਅਤੇ ਕਾਂਗਰਸ ਪਾਰਟੀ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ | ਉਨ੍ਹਾਂ ਪਾਰਟੀ ਆਗੂਆਂ, ਵਰਕਰਾਂ ਨੂੰ ਕਾਂਗਰਸ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਹਰ ਵਰਗ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਮੱੁਖ ਧੁਰੇ ਨਾਲ ਜੋੜ ਕੇ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ | ਪ੍ਰਧਾਨ ਸ਼ੰਮੀ ਠੁੱਲੀਵਾਲ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਹਰ ਵਰਗ ਦੇ ਹੱਕਾਂ ਲਈ ਖੜੀ ਰਹੀ ਹੈ, ਅਤੇ ਭਵਿੱਖ 'ਚ ਵੀ ਲੋਕਾਂ ਦੀ ਭਲਾਈ ਲਈ ਸੰਘਰਸ਼ ਜਾਰੀ ਰੱਖੇਗੀ | ਉਨ੍ਹਾਂ ਕਾਂਗਰਸ ਪਾਰਟੀ ਆਗੂਆਂ, ਵਰਕਰਾਂ ਨੂੰ ਆਗਾਮੀ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕਸ ਕੇ ਤਿਆਰੀਆਂ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਪਿੰਡ 'ਚ ਬੂਥ ਪੱਧਰ 'ਤੇ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਟੀਮ ਵਰਕ ਕਰਨਾ ਸਮੇਂ ਮੁੱਖ ਲੋੜ ਹੈ |

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ <br/> ਅਗਲੀ ਖ਼ਬਰ ਪਿੰਡ ਖ਼ਿਆਲੀ ਵਿਖੇ ਜਨ ਸਭਾ ਦੌਰਾਨ ਵਿਧਾਇਕ ਪੰਡੋਰੀ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਕੀਤਾ ਪੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।