27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 28-03-2026
ਭਦੌੜ, 27 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੁਆਰਾ ਵਿੱਦਿਅਕ ਵਰੇ੍ਹ 2025-26 ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਸੌ ਫ਼ੀਸਦੀ ਰਿਹਾ | ਸਕੂਲ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਸ਼ਰਮਾ, ਪਿ੍ੰਸੀਪਲ ਕੁੰਜੂਮੋਲ ਜੋਅ ਅਤੇ ਵਾਇਸ ਪਿ੍ੰਸੀਪਲ ਜਸਮੇਲ ਸਿੰਘ ਨੇ ਵੱਖ-ਵੱਖ ਜਮਾਤਾਂ ਦੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਯੂ.ਕੇ.ਜੀ. ਦੀ ਗਰੈਜੂਏਸ਼ਨ ਸੈਰੇਮਨੀ ਵੀ ਆਯੋਜਿਤ ਕੀਤੀ ਗਈ ਉੱਥੇ ਵਿੱਦਿਅਕ ਸੈਸ਼ਨ 2025-26 ਦੌਰਾਨ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਵਿਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪ੍ਰਧਾਨ ਚਰਨ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਕੂਲ ਨੇ ਸਿੱਖਿਆ ਸਮੇਤ ਜਿਹੜੇ ਵੀ ਖੇਤਰਾਂ ਅੰਦਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ ਉਨ੍ਹਾਂ ਵਿਚ ਵਿਦਿਆਰਥੀਆਂ ਅਤੇ ਸਟਾਫ਼ ਦੀ ਸਖ਼ਤ ਮਿਹਨਤ ਦੀ ਝਲਕ ਪੈਂਦੀ ਹੈ | ਇਸ ਮੌਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮਾਪਿਆਂ ਨੇ ਵੀ ਵੱਡੀ ਗਿਣਤੀ ਵਿਚ ਪਹੁੰਚ ਕੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਉਪਰ ਮਾਣ ਮਹਿਸੂਸ ਕੀਤਾ ਅਤੇ ਸਕੂਲ ਦੁਆਰਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਦੀ ਖ਼ੂਬ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਬਾਹਰਲਾ ਡੇਰਾ ਮਹੰਤ ਜੰਗੀਰ ਦਾਸ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਰਾਮ ਨੌਮੀ ਦਾ ਤਿਉਹਾਰ <br/> ਅਗਲੀ ਖ਼ਬਰ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪੁੱਜ ਕੇ ਲਗਵਾਈ ਹਾਜ਼ਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।