27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

'ਆਪ' ਸਰਕਾਰ ਨੇ 4 ਸਾਲਾਂ ਦੌਰਾਨ ਪੰਜਾਬ ਵਿਚ ਕੀਤਾ ਲਾਮਿਸਾਲ ਵਿਕਾਸ, ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਇਆ-ਮੀਤ ਹੇਅਰ <br/>

ਅਜੀਤ ਡੈਸਕ 28-03-2026
ਬਰਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿਚ ਵਿਕਾਸ ਦੇ ਅਜਿਹੇ ਕਾਰਜ ਕੀਤੇ ਹਨ, ਜਿਨ੍ਹਾਂ ਦੀ ਪਿਛਲੇ 70 ਸਾਲਾਂ ਵਿਚ ਕੋਈ ਮਿਸਾਲ ਨਹੀਂ ਮਿਲਦੀ | ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਵਾਸੀਆਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 'ਅਜੀਤ' ਉਪ-ਦਫ਼ਤਰ ਬਰਨਾਲਾ ਵਿਖੇ ਪਹੁੰਚੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਰਦਿਆਂ ਕਿਹਾ ਕਿ 'ਆਪ' ਸਰਕਾਰ ਵਲੋਂ ਅੱਜ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਹਰ ਮਹੀਨੇ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ | ਜਿਸ ਨਾਲ ਆਮ ਲੋਕਾਂ ਦੇ ਆਰਥਿਕ ਬੋਝ ਵਿਚ ਵੱਡੀ ਕਮੀ ਆਈ ਹੈ | ਇਸ ਤੋਂ ਇਲਾਵਾ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜਦਿਆਂ ਖੇਤਾਂ ਦੇ ਆਖ਼ਰੀ ਟੇਲ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ, ਜੋ ਕਿ ਖੇਤੀਬਾੜੀ ਖੇਤਰ ਵਿਚ ਇੱਕ ਵੱਡੀ ਕ੍ਰਾਂਤੀ ਹੈ | ਸ੍ਰੀ ਮੀਤ ਹੇਅਰ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਖੋਲ੍ਹੇ ਗਏ 'ਆਮ ਆਦਮੀ ਕਲੀਨਿਕ' ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ | ਇਸ ਦੇ ਨਾਲ ਹੀ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਆਮ ਨਾਗਰਿਕਾਂ ਨੂੰ ਇਲਾਜ ਦੀ ਵੱਡੀ ਚਿੰਤਾ ਤੋਂ ਮੁਕਤ ਕਰ ਰਿਹਾ ਹੈ | ਸਿੱਖਿਆ ਦੇ ਖੇਤਰ ਵਿਚ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਉਨ੍ਹਾਂ ਕਿਹਾ ਕਿ 'ਸਕੂਲ ਆਫ਼ ਐਮੀਨੈਂਸ' ਰਾਹੀਂ ਗ਼ਰੀਬ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਖੇਡਾਂ ਨਾਲ ਜੋੜਨਾ ਹੈ | ਇਸੇ ਤਹਿਤ ਸੂਬੇ ਭਰ ਵਿਚ ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਜ਼ਿਲ੍ਹਾ ਬਰਨਾਲਾ ਵਿਚ ਵੀ ਬਹੁਤ ਜ਼ਿਆਦਾ ਵਿਕਾਸ ਹੋਇਆ ਹੈ | ਜਿੱਥੇ ਸ਼ਹਿਰ ਤੋਂ ਪਿੰਡਾਂ ਨੂੰ ਜਾਂਦੀਆਂ ਸਾਰੀਆਂ ਹੀ ਿਲੰਕ ਸੜਕਾਂ ਬਣਾਈਆਂ ਗਈਆਂ ਹਨ ਉੱਥੇ ਪਿੰਡਾਂ ਵਿਚ ਖੇਡ ਗਰਾਊਾਡਾਂ ਦੀ ਉਸਾਰੀ, ਛੱਪੜਾਂ ਦਾ ਨਵੀਨੀਕਰਨ, ਸੂਏ ਤੇ ਕੱਸੀਆਂ ਨੂੰ ਪੱਕਾ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸ਼ਹਿਰਾਂ ਤੇ ਕਸਬਿਆਂ ਵਿਚ ਸੜਕਾਂ, ਸੀਵਰੇਜ ਪਾਈਪਲਾਈਨ, ਵਾਟਰ ਸਪਲਾਈ ਪਾਈਪਲਾਈਨ, ਸਟਰੀਟ ਲਾਈਟਾਂ, ਪਾਰਕਾਂ ਦੀ ਉਸਾਰੀ, ਨਵੇਂ ਟਿਊਬਵੈੱਲ ਲਗਾਉਣ ਸਮੇਤ ਹੋਰ ਵਿਕਾਸ ਕੰਮ ਜੰਗੀ ਪੱਧਰ 'ਤੇ ਚੱਲ ਰਹੇ ਹਨ | ਮੀਤ ਹੇਅਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਕਾਸ ਦੀਆਂ ਹੋਰ ਬੁਲੰਦੀਆਂ ਨੂੰ ਛੂਹੇਗਾ ਅਤੇ 'ਰੰਗਲਾ ਪੰਜਾਬ' ਬਣਾਉਣ ਦਾ ਸੁਪਨਾ ਪੂਰੀ ਤਰ੍ਹਾਂ ਸਾਕਾਰ ਹੋਵੇਗਾ | ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਸੀਨੀਅਰ ਆਗੂ ਧੀਰਜ ਕੁਮਾਰ ਦੱਧਾਹੂਰ, ਰਾਜੀਵ ਗੁਪਤਾ ਲੂਬੀ, ਰੋਹਿਤ ਕੁਮਾਰ ਓਸ਼ੋ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਧੂਰੀ ਵਿਕਾਸ ਮੰਚ ਵਲੋਂ ਲੋਕਾਂ ਨੂੰ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਦੀ ਅਪੀਲ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫਾਸ਼ੀਵਾਦ ਵਿਰੋਧੀ ਸੈਮੀਨਾਰ 31 ਮਾਰਚ ਨੂੰ ਕੀਤਾ ਜਾਵੇਗਾ-ਰੈੱਡ ਸਟਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।