23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਵੀਡੀਓ ਅਤੇ ਫ਼ੋਟੋਆਂ ਪਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 02-04-2026
ਬਰਨਾਲਾ, 1 ਅਪ੍ਰੈਲ (ਰਾਜ ਪਨੇਸਰ)-ਥਾਣਾ ਸਾਈਬਰ ਕ੍ਰਾਈਮ ਬਰਨਾਲਾ ਵਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਵੀਡੀਓ/ਫ਼ੋਟੋਆਂ ਅੱਪਲੋਡ ਕਰਨ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਸੀਨੀਅਰ ਸਿਪਾਹੀ ਹਰਮੀਤ ਸਿੰਘ ਨੇ ਬਿਆਨ ਲਿਖਵਾਏ ਕਿ ਉਹ ਸੋਸ਼ਲ ਮੀਡੀਆ ਪਰ ਅੱਪਲੋਡ ਹੋਣ ਵਾਲੀਆਂ ਵੀਡੀਓ/ਫ਼ੋਟੋਆਂ ਦੀ ਨਿਗਰਾਨੀ ਕਰਦਾ ਹੈ | ਸੋਸ਼ਲ ਮੀਡੀਆ ਇੰਸਟਾਗ੍ਰਾਮ ਆਈ.ਡੀ. ਪਰ ਉਪਭੋਗਤਾ ਨੇ ਆਪਣੀਆਂ ਵੀਡੀਓ/ਫ਼ੋਟੋਆਂ ਅਸਲੇ ਸਮੇਤ ਪਾਈਆਂ ਹੋਈਆਂ ਹਨ | ਅਜਿਹਾ ਕਰ ਕੇ ਉਪਭੋਗਤਾ ਨੇ ਮਾਨਯੋਗ ਜ਼ਿਲ੍ਹਾ ਮੈਜਿਸਟ੍ਰੇਟ ਕ੍ਰਾਈਮ ਬਰਨਾਲਾ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਸਾਈਬਰ ਕ੍ਰਾਈਮ ਵਲੋਂ ਉਕਤ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਧਨੌਲਾ ਰੋਡ 'ਤੇ ਗਿੱਲ ਨਗਰ ਨੂੰ ਜਾਂਦੀ ਸੜਕ 'ਤੇ ਖੜ੍ਹੇ ਪਾਣੀ ਕਾਰਨ ਲੋਕਾਂ ਨੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ 'ਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।