23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਫ਼ਰਦ ਕੇਂਦਰ ਮੁਲਾਜ਼ਮਾਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਸੰਬੰਧ 'ਚ ਮੀਟਿੰਗ

ਅਜੀਤ ਡੈਸਕ 02-04-2026
ਤਪਾ ਮੰਡੀ, 1 ਅਪ੍ਰੈਲ (ਪ੍ਰਵੀਨ ਗਰਗ)-ਫ਼ਰਦ ਕੇਂਦਰ ਮੁਲਾਜ਼ਮਾਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਸਬੰਧ 'ਚ ਮੀਟਿੰਗ ਕੀਤੀ ਗਈ | ਜਿਸ 'ਚ ਸੂਬਾ ਪ੍ਰਧਾਨ ਰਮਨਦੀਪ ਸਿੰਘ ਚਕੇਰੀਆ ਅਤੇ ਸੂਬਾ ਕਮੇਟੀ ਮੈਂਬਰ ਸਾਹਿਬਾਨ ਨੇ ਦੱਸਿਆ ਕਿ ਫ਼ਰਦ ਕੇਂਦਰ ਦੇ ਭਵਿੱਖ ਨੂੰ ਲੈ ਕੇ ਸਰਕਾਰੇ ਦਰਬਾਰੇ ਕਈ ਵਾਰ ਮੀਟਿੰਗ ਹੋ ਚੁੱਕੀ ਹੈ ਜਿਸ ਵਿਚ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਜ਼ ਐਸੋਸੀਏਸ਼ਨ ਦੀ ਪਹਿਲੀ ਮੰਗ ਮਾਰਚ ਮਹੀਨੇ ਵਧੀ ਹੋਈ ਤਨਖ਼ਾਹ ਬਾਬਤ ਸੀ | ਉਸ ਸਬੰਧ ਵਿਚ ਵੀ ਕੋਈ ਚਿੱਠੀ ਪੱਤਰ ਹਾਲੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਦੂਸਰੀ ਮੰਗ ਸਾਡੇ ਬਰਖ਼ਾਸਤ ਸਾਥੀਆਂ ਨੂੰ ਮੁੜ ਬਹਾਲ ਕਰਨ ਸੰਬੰਧੀ ਸਹਿਮਤੀ ਬਣੀ ਸੀ, ਪ੍ਰੰਤੂ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਆਲਾ ਅਧਿਕਾਰੀਆਂ ਵਲੋਂ ਟਾਲ ਮਟੋਲ ਦਾ ਰਵੱਈਆ ਵਰਤਿਆ ਜਾ ਰਿਹਾ ਹੈ | ਐਸੋਸੀਏਸ਼ਨ ਨੇ ਦੱਸਿਆ ਕੇ ਮੌਜੂਦਾ ਸੀ.ਐਮ.ਐਸ. ਕੰਪਨੀ ਦਾ ਟੈਂਡਰ 31 ਮਾਰਚ ਨੂੰ ਖ਼ਤਮ ਹੋ ਚੁੱਕਾ ਹੈ, ਜਿਸ ਬਾਰੇ ਆਪਰੇਟਰਜ਼ ਨੂੰ ਕੰਪਨੀ ਵਲੋਂ ਹੀ ਸੂਚਿਤ ਕੀਤਾ ਗਿਆ ਸੀ | ਹੁਣ 1 ਅਪ੍ਰੈਲ ਤੋਂ ਫ਼ਰਦ ਕੇਂਦਰ ਦੇ ਕਰਮਚਾਰੀ ਕਿਸ ਹੈਸੀਅਤ ਨਾਲ ਤੇ ਕਿਸ ਮਹਿਕਮੇ ਅਧੀਨ ਕੰਮ ਕਰਨਗੇ | ਇਸ ਬਾਬਤ ਸਰਕਾਰ ਵਲੋਂ ਕੋਈ ਸੂਚਨਾ ਪ੍ਰਾਪਤ ਨਹੀਂ ਹੋਈ ਹੈ | ਕੁੱਝ ਇਕ ਅਣਅਧਿਕਾਰਤ ਸੂਤਰਾਂ ਤੋ ਪਤਾ ਲੱਗਾ ਹੈ ਕਿ ਕੰਪਨੀ ਦਾ ਜ਼ੁਬਾਨੀ 31 ਮਈ, 2026 ਤੱਕ ਦਾ ਕਾਰਜ ਕਾਲ ਵਧਾ ਦਿੱਤਾ ਗਿਆ ਹੈ ਉਹ ਵੀ ਬਿਨਾਂ ਕਿਸੇ ਟੈਂਡਰ ਦੇ ਜਿਸ ਦਾ ਸਿੱਧਾ ਮਤਲਬ ਹੈ ਕਿ ਸਰਕਾਰੀ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਇੰਨੇ ਵੱਡੇ ਪੱਧਰ 'ਤੇ ਧਾਂਦਲੀ ਹੋਣ ਜਾ ਰਹੀ ਹੈ | ਉਕਤ ਧਾਂਦਲੀ ਸਬੰਧੀ ਕਾਨੂੰਨੀ ਮਾਹਿਰਾਂ ਨਾਲ ਵੀ ਮਸ਼ਵਰਾ ਕੀਤਾ ਜਾ ਰਿਹਾ ਹੈ ਅਤੇ ਵਿਰੋਧ ਕਰਦੇ ਹੋਏ ਫ਼ਰਦ ਕੇਂਦਰ ਯੂਨੀਅਨ ਮਿਤੀ 04 ਅਪ੍ਰੈਲ ਤੋਂ ਹੜਤਾਲ 'ਤੇ ਜਾ ਰਹੀ ਹੈ ਅਤੇ ਫ਼ਰਦ ਕੇਂਦਰ ਦਾ ਕੰਮ ਪੂਰਨ ਰੂਪ ਨਾਲ ਬੰਦ ਰਹੇਗਾ | ਜੇਕਰ ਸਾਡੀਆਂ ਮੰਗਾ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਉਹ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰੇਗੀ ਜਦੋਂ ਤੱਕ ਸਾਡੀਆਂ ਹੱਕੀ ਤੇ ਜਾਇਜ਼ ਮੰਗਾ ਦਾ ਹੱਲ ਨਹੀਂ ਕੀਤਾ ਜਾਂਦਾ | ਇਸ ਮੌਕੇ ਸੂਬਾ ਪੈੱ੍ਰਸ ਸਕੱਤਰ ਨਾਨਕ ਰਾਮ, ਜ਼ਿਲ੍ਹਾ ਪ੍ਰਧਾਨ ਬਰਨਾਲਾ ਸਤਨਾਮ ਸਿੰਘ, ਸੀਨੀਅਰ ਮੀਤ ਪ੍ਰਧਾਨ ਤੀਰਥ ਸਿੰਘ, ਮੀਤ ਪ੍ਰਧਾਨ ਜਗਸੀਰ ਸਿੰਘ, ਜਨਰਲ ਸਕੱਤਰ ਕੁਲਦੀਪ ਕੁਮਾਰ, ਸਹਾਇਕ ਜਨਰਲ ਸਕੱਤਰ ਬਲਦੇਵ ਸਿੰਘ, ਖ਼ਜ਼ਾਨਚੀ ਵੀਰਪਾਲ ਕੌਰ, ਗਗਨ ਸ਼ਰਮਾ ਤਪਾ ਤੋਂ ਇਲਾਵਾ ਮੈਂਬਰ ਕੰਵਰਜੀਤ ਸਿੰਘ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਜਸਕਰਨ ਸਿੰਘ, ਸੁਖਦੀਪ ਸਿੰਘ, ਸ਼ੌਕੀਨਾਂ ਬੇਗ਼ਮ, ਪਰਮਿੰਦਰ ਕੌਰ, ਰਾਜਵਿੰਦਰ ਕੌਰ, ਸੰਦੀਪ ਆਦਿ ਹਾਜਰ ਸਨ |
ਪਿਛਲੀ ਖ਼ਬਰ ਪੁਲਿਸ ਚੌਕੀ ਤੋਂ ਕੁਝ ਹੀ ਦੂਰੀ 'ਤੇ ਅਣਪਛਾਤੇ ਚੋਰਾਂ ਵਲੋਂ ਦੁਕਾਨਾਂ ਦੇ ਸ਼ਟਰ ਤੋੜਨ ਦੀ ਕੋਸ਼ਿਸ਼ ਅਗਲੀ ਖ਼ਬਰ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਹਲਕਾ ਬਰਨਾਲਾ ਦੇ ਇੰਚਾਰਜ ਨਿਯੁਕਤ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।